ਨਵੀਂ ਦਿੱਲੀ: ਨਸ਼ਿਆਂ ਦੇ ਮਾਮਲੇ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਪਟੀਸ਼ਨ ’ਤੇ ਅੱਜ 31 ਜਨਵਰੀ ਨੂੰ ਸੁਣਵਾਈ ਹੋਣੀ ਹੈ। ਮਜੀਠੀਆ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਫੈਸਲਾ ਆਉਣ ਦੀ ਉਮੀਦ ਹੈ। ਗੌਰਤਲਬ ਹੈ ਕਿ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ 'ਤੇ ਰੋਕ ਦਾ ਅੱਜ ਆਖਰੀ ਦਿਨ ਹੈ। ਅਜਿਹੇ 'ਚ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਤੋਂ ਰਾਹਤ ਮਿਲਦੀ ਹੈ ਜਾਂ ਫਿਰ ਉਨ੍ਹਾਂ ਦੀ ਪਟੀਸ਼ਨ ਖਾਰਜ ਹੁੰਦੀ ਹੈ।

SC ਨੇ ਸੁਣਵਾਈ ਤੋਂ ਪਹਿਲਾਂ ਮਜੀਠੀਆ ਖ਼ਿਲਾਫ਼ ਸਖ਼ਤ ਕਦਮ ਨਾ ਚੁੱਕਣ ਲਈ ਕਿਹਾ ਸੀ
ਮਹੱਤਵਪੂਰਨ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਨਸ਼ਿਆਂ ਦੇ ਮਾਮਲੇ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ 'ਤੇ 31 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਉਸ ਵਿਰੁੱਧ ਕੋਈ ਸਖ਼ਤ ਕਦਮ ਨਾ ਚੁੱਕੇ। ਚੀਫ਼ ਜਸਟਿਸ ਐਨਵੀ ਰਮਨ, ਜਸਟਿਸ ਏਐੱਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਨੇ ਮਜੀਠੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਦੇ ਬਿਆਨ ਦਾ ਨੋਟਿਸ ਲਿਆ ਕਿ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਲੋੜ ਹੈ ਕਿਉਂਕਿ ਦੋਸ਼ੀ 'ਸਿਆਸੀ ਬਦਲਾਖੋਰੀ' ਦਾ ਸਾਹਮਣਾ ਕਰ ਰਿਹਾ ਸੀ।

ਮਜੀਠੀਆ ਅੰਮ੍ਰਿਤਸਰ ਪੂਰਬੀ ਅਤੇ ਮਜੀਠੀਆ ਪੰਜਾਬ ਤੋਂ ਲੜ ਰਹੇ ਚੋਣ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ ਮਜੀਠੀਆ ਦੀ ਗ੍ਰਿਫਤਾਰੀ ਤੋਂ ਪਹਿਲਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਦੱਸਣਯੋਗ ਹੈ ਕਿ ਮਜੀਠੀਆ ਪੰਜਾਬ ਵਿੱਚ ਮਜੀਠੀਆ ਅਤੇ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜ ਰਹੇ ਹਨ। ਅੰਮ੍ਰਿਤਸਰ ਪੂਰਬੀ ਤੋਂ ਉਹ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਚੋਣ ਮੈਦਾਨ ਵਿੱਚ ਹਨ। ਇਸ ਸਮੇਂ ਅੰਮ੍ਰਿਤਸਰ ਪੂਰਬੀ ਪੰਜਾਬ ਦਾ ਸਭ ਤੋਂ ਗਰਮ ਸੀਟ ਬਣ ਚੁੱਕਾ ਹੈ।



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: