ਪੜਚੋਲ ਕਰੋ

Punjab News: ਸੁਪਰੀਮ ਕੋਰਟ ਦੇ ਫੈਸਲੇ ਨੇ ਕਰ ਦਿੱਤਾ ਸਾਬਤ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਸੀ ਭਾਜਪਾ ਦੀ ਸਾਜ਼ਿਸ਼-ਆਪ

ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤੀ ਜਨਤਾ ਪਾਰਟੀ ਅਤੇ ਖਾਸ ਕਰਕੇ ਗ੍ਰਹਿ ਮੰਤਰੀ ਅਮਿਤ ਦੀ ਸਾਜ਼ਿਸ਼ ਹੈ। ਇਹ ਗੱਲ ਸੁਪਰੀਮ ਕੋਰਟ ਦੇ ਫੈਸਲੇ ਨੇ ਸੱਚ ਸਾਬਤ ਕਰ ਦਿੱਤੀ ਹੈ।

Punjab News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਵੱਲੋਂ ਸੀਬੀਆਈ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਖ਼ਤ ਆਲੋਚਨਾ ਕੀਤੀ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤੀ ਜਨਤਾ ਪਾਰਟੀ ਅਤੇ ਖਾਸ ਕਰਕੇ ਗ੍ਰਹਿ ਮੰਤਰੀ ਅਮਿਤ ਦੀ ਸਾਜ਼ਿਸ਼ ਹੈ। ਇਹ ਗੱਲ ਸੁਪਰੀਮ ਕੋਰਟ ਦੇ ਫੈਸਲੇ ਨੇ ਸੱਚ ਸਾਬਤ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਸੀਬੀਆਈ 22 ਮਹੀਨੇ ਚੁੱਪ ਰਹੀ, ਫਿਰ ਈਡੀ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੀ ਲੋੜ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਸੀਬੀਆਈ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਵਾਜਬ ਸੀ। 

 ਸੁਪਰੀਮ ਕੋਰਟ ਨੇ ਸੀਬੀਆਈ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਪੱਖਪਾਤੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਵਾਂਗ ਵਿਵਹਾਰ ਨਹੀਂ ਕਰਨਾ ਚਾਹੀਦਾ। ਉਸ ਨੂੰ ਅਜਿਹੇ ਕੰਮ ਖਰਨ ਦੀ ਲੋੜ ਹੈ ਜੋ ਉਸਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖੇ ਅਤੇ ਕਿਸੇ ਦੇ ਸਿਆਸੀ ਉਦੇਸ਼ ਦੀ ਪੂਰਤੀ ਲਈ ਅਜਿਹੀਆਂ ਕਾਰਵਾਈਆਂ ਤੋਂ ਬਚਣਾ ਚਾਹੀਦਾ ਹੈ। 

ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ 'ਤੇ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਹ ਉਨ੍ਹਾਂ ਦੇ ਮੰਤਰਾਲੇ ਅਧੀਨ ਹੈ।  ਇਹ ਸਾਰੀ ਸਾਜ਼ਿਸ਼ ਉਨ੍ਹਾਂ ਦੀ ਆਪਣੀ ਸੀ। ਉਨ੍ਹਾਂ ਨੇ ਜਾਂਚ ਏਜੰਸੀ ਦੀ ਗੈਰ-ਸੰਵਿਧਾਨਕ ਅਤੇ ਗੈਰ-ਵਾਜਬ ਤਰੀਕੇ ਨਾਲ ਦੁਰਵਰਤੋਂ ਕੀਤੀ ਅਤੇ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ।  ਹੁਣ ਉਨ੍ਹਾਂ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਅਸਤੀਫਾ ਦੇਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਪਿੱਛੇ ਭਾਜਪਾ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਤੋੜਨਾ ਸੀ, ਪਰ ਉਹ ਇਸ ਵਿੱਚ ਅਸਫਲ ਰਹੀ। ਸਾਡੇ ਨੇਤਾ, ਵਿਧਾਇਕ ਅਤੇ ਸੰਸਦ ਮੈਂਬਰ ਸਾਰੇ ਇਕਜੁੱਟ ਰਹੇ ਅਤੇ ਭਾਜਪਾ ਦੀ ਸਾਜ਼ਿਸ਼ ਦਾ ਸ਼ਿਕਾਰ ਨਹੀਂ ਹੋਏ। ਉਹ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਚੋਟੀ ਦੇ ਨੇਤਾਵਾਂ ਨੂੰ ਜੇਲ੍ਹ ਵਿੱਚ ਰੱਖ ਕੇ ਵੀ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਨੂੰ ਤੋੜ ਨਹੀਂ ਸਕੇ।  ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਖਰੀਦਣ ਅਤੇ ਤੋੜਨ ਵਿੱਚ ਭਾਜਪਾ ਪੂਰੀ ਤਰ੍ਹਾਂ ਫੇਲ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਇੱਕ ਹੋਰ ਝੂਠ ਬੋਲ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਵਜੋਂ ਕੰਮ ਨਹੀਂ ਕਰ ਸਕਦੇ। ਮੁੱਖ ਮੰਤਰੀ ਵਜੋਂ ਦਸਤਖ਼ਤ ਨਹੀਂ ਕਰ ਸਕਦੇ।  ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਰਵਿੰਦ ਕੇਜਰੀਵਾਲ ਕੋਲ ਪਹਿਲਾਂ ਹੀ ਕੋਈ ਵਿਭਾਗ ਨਹੀਂ ਹੈ ਅਤੇ ਜੋ ਫਾਈਲ ਐਲਜੀ ਕੋਲ ਜਾਣੀ ਹੈ  ਉਹ ਅੱਜ ਵੀ ਉਸ 'ਤੇ ਦਸਤਖਤ ਕਰ ਸਕਦੇ ਹਨ। ਇਹ ਸਿਰਫ਼ ਇੱਕ ਸਾਜ਼ਿਸ਼ ਸੀ ਤਾਂ ਜੋ ਉਹ ਜੇਲ੍ਹ ਤੋਂ ਬਾਹਰ ਨਾ ਆ ਸਕਣ।  ਪਰ ਸੱਚ ਨੂੰ ਜ਼ਿਆਦਾ ਦੇਰ ਤੱਕ ਦਬਾਇਆ ਨਹੀਂ ਜਾ ਸਕਦਾ।  ਅਰਵਿੰਦ ਕੇਜਰੀਵਾਲ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ ਹੈ

 

 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget