ਰਜਨੀਸ਼ ਕੌਰ ਦੀ ਰਿਪੋਰਟ
 Punjab News: ਸੁਰੱਖਿਆ ਏਜੰਸੀਆਂ ਗੈਂਗਸਟਰਾਂ ਦੇ ਪੱਕਾ ਇਲਾਜ ਕਰਨ ਜਾ ਰਹੀਆਂ ਹਨ। ਇਸ ਲਈ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਦੀਆਂ ਜੇਲ੍ਹਾਂ 'ਚੋਂ ਆਪਣਾ ਨੈੱਟਵਰਕ ਚਲਾ ਰਹੇ ਬਦਨਾਮ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਨਵੀਂ ਰਣਨੀਤੀ ਤਿਆਰ ਕੀਤੀ ਹੈ। ਸੂਤਰਾਂ ਮੁਤਾਬਕ NIA ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। 


ਇਸ ਪੱਤਰ ਵਿੱਚ ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ 25 ਦੇ ਕਰੀਬ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕਰਨ ਲਈ ਕਿਹਾ ਗਿਆ ਹੈ। ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਦਿਸ਼ਾ ਵਿੱਚ ਕਾਰਵਾਈ ਹੋ ਸਕਦੀ ਹੈ।



ਜੇਲ੍ਹਾਂ 'ਚ ਬੰਦ ਗੈਂਗਸਟਰਾਂ ਦੇ ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸਬੰਧ


ਐਨਆਈਏ (NIA) ਦੀ ਜਾਂਚ 'ਚ ਜਿਵੇਂ ਹੀ ਇਹ ਗੱਲ ਸਾਹਮਣੇ ਆਈ ਕਿ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਦੀਆਂ ਜੇਲ੍ਹਾਂ 'ਚ ਬੰਦ ਗੈਂਗਸਟਰਾਂ ਦੇ ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸਬੰਧ ਹਨ, ਉਸੇ ਦਿਨ ਤੋਂ ਹੀ NIA ਨੇ ਇਸ ਗਠਜੋੜ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਦੀ ਮੰਨੀਏ ਤਾਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੇ ਸਹਾਇਕ ਵੀ ਸਰਕਾਰੀ ਮੁਲਾਜ਼ਮ ਬਣ ਰਹੇ ਹਨ, ਇਹ ਗੱਲ ਵੀ ਸਾਹਮਣੇ ਆਈ ਹੈ।


ਸੀਨੀਅਰ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਕੀਤੀ ਗਈ ਕਾਰਵਾਈ 


ਕੁਝ ਸੂਬਿਆਂ ਵਿੱਚ, ਸੀਨੀਅਰ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ ਹੈ। ਅਜਿਹੇ 'ਚ ਹੁਣ ਇਸ ਦਿਸ਼ਾ 'ਚ ਕਦਮ ਚੁੱਕੇ ਗਏ ਹਨ। ਇਸ ਵਿੱਚ ਪਹਿਲੇ ਪੜਾਅ ਵਿੱਚ ਗੈਂਗਸਟਰਾਂ ਦੀ ਪਛਾਣ ਕੀਤੀ ਗਈ ਸੀ। ਇਨ੍ਹਾਂ ਗੈਂਗਸਟਰਾਂ ਨੂੰ ਦੱਖਣੀ ਸੂਬਿਆਂ ਵਿੱਚ ਸ਼ਿਫਟ ਕਰਨ ਪਿੱਛੇ ਇੱਕ ਕਾਰਨ ਇਹ ਵੀ ਹੈ ਕਿ ਉੱਥੇ ਇਨ੍ਹਾਂ ਲੋਕਾਂ ਲਈ ਭਾਸ਼ਾ ਅੜਿੱਕਾ ਬਣੇਗੀ।


ਦੂਜਾ ਕਾਰਨ ਇਹ ਵੀ ਹੈ ਉੱਥੇ ਇਹ ਗੈਂਗਸਟਰ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਸੋਚਣਗੇ ਕਿਉਂਕਿ ਉੱਥੇ ਨੈੱਟਵਰਕ ਬਣਾਉਣਾ ਉਨ੍ਹਾਂ ਲਈ ਆਸਾਨ ਨਹੀਂ ਹੋਵੇਗਾ। ਆਉਣ ਵਾਲੇ ਦਿਨਾਂ ਵਿੱਚ ਮੰਤਰਾਲੇ ਵੱਲੋਂ ਸੂਬਿਆਂ ਦੀ ਰਾਏ ਲਈ ਜਾਵੇਗੀ। ਹਾਲਾਂਕਿ ਰਾਸ਼ਟਰੀ ਸੁਰੱਖਿਆ ਐਕਟ ਵਿੱਚ ਵਹਿਸ਼ੀ ਅਪਰਾਧੀਆਂ ਨੂੰ ਦੂਜੇ ਸੂਬਿਆਂ ਵਿੱਚ ਸ਼ਿਫਟ ਕਰਨ ਦੀ ਵਿਵਸਥਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।