(Source: ECI/ABP News/ABP Majha)
ਕੈਪਟਨ ਦੇ ਸਭ ਤੋਂ ਵੱਡੇ ਜਰਨੈਲ ਨੇ ਮੁੜ ਦਿੱਤਾ ਅਸਤੀਫ਼ਾ!
ਸਾਲ 'ਚ ਚੌਥੀ ਵਾਰ ਇਹ ਮੌਕਾ ਹੈ ਜਦੋਂ ਉਨ੍ਹਾਂ ਦੇ ਅਸਤੀਫੇ ਦੀ ਚਰਚਾ ਛਿੜੀ ਹੈ। ਉਹ ਮੁੱਖ ਮੰਤਰੀ ਦੇ ਸਭ ਤੋਂ ਭਰੋਸੇਮੰਗ ਅਧਿਕਾਰੀਆਂ 'ਚ ਸ਼ਾਮਲ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਕੈਪਟਨ ਉਨ੍ਹਾਂ ਨੂੰ ਮਨਾਉਣ 'ਚ ਕਾਮਯਾਬ ਹੋ ਜਾਣਗੇ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੱਲੋਂ ਇੱਕ ਵਾਰ ਮੁੜ ਤੋਂ ਅਸਤੀਫ਼ਾ ਦੇਣ ਦੀ ਚਰਚਾ ਛਿੜ ਗਈ ਹੈ। ਕਿਹਾ ਜਾ ਰਿਹਾ ਕਿ ਸੁਰੇਸ਼ ਕੁਮਾਰ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਪਰ ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।
ਸੂਤਰਾਂ ਮੁਤਾਬਕ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨੂੰ ਕਹਿ ਦਿੱਤਾ ਹੈ ਕਿ ਉਹ ਹੋਰ ਸੇਵਾਵਾਂ ਨਹੀਂ ਦੇ ਸਕਣਗੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸੀਨੀਅਰ ਅਧਿਕਾਰੀ ਸੁਰੇਸ਼ ਕੁਮਾਰ ਨੇ ਆਪਣਾ ਸਰਕਾਰੀ ਸਟਾਫ਼ ਤੇ ਗੱਡੀਆਂ ਵਾਪਸ ਕਰ ਦਿੱਤੀਆਂ ਹਨ।
ਸਾਲ 'ਚ ਚੌਥੀ ਵਾਰ ਇਹ ਮੌਕਾ ਹੈ ਜਦੋਂ ਉਨ੍ਹਾਂ ਦੇ ਅਸਤੀਫੇ ਦੀ ਚਰਚਾ ਛਿੜੀ ਹੈ। ਉਹ ਮੁੱਖ ਮੰਤਰੀ ਦੇ ਸਭ ਤੋਂ ਭਰੋਸੇਮੰਗ ਅਧਿਕਾਰੀਆਂ 'ਚ ਸ਼ਾਮਲ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਕੈਪਟਨ ਉਨ੍ਹਾਂ ਨੂੰ ਮਨਾਉਣ 'ਚ ਕਾਮਯਾਬ ਹੋ ਜਾਣਗੇ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਦਾ ਕਹਿਣਾ ਸੀ ਕਿ ਸਰਕਾਰ ਨੂੰ ਹਾਲੇ ਤੱਕ ਕੋਈ ਅਸਤੀਫ਼ਾ ਨਹੀਂ ਮਿਲਿਆ। ਸੀਨੀਅਰ ਅਧਿਕਾਰੀ ਸੁਰੇਸ਼ ਕੁਮਾਰ ਕਾਫ਼ੀ ਸਮੇਂ ਤੋਂ ਕੈਂਪ ਦਫ਼ਤਰ ਤੋਂ ਹੀ ਸਰਕਾਰੀ ਕੰਮ ਕਰ ਰਹੇ ਸਨ।
ਵੇਰਵਿਆਂ ਮੁਤਾਬਕ ਸਰਕਾਰ ਵੱਲੋਂ ਉਨ੍ਹਾਂ ਦੇ ਹਾਈ ਕੋਰਟ ਵਿਚ ਚੱਲਦੇ ਕੇਸ ਨੂੰ ਸੰਜੀਦਗੀ ਨਾਲ ਨਾ ਲੈਣ ਤੋਂ ਉਹ ਨਾਰਾਜ਼ ਸਨ। ਇਹ ਵੀ ਕਿਹਾ ਜਾ ਰਿਹਾ ਕਿ ਕਰਨ ਅਵਤਾਰ ਸਿੰਘ ਦੀ ਚੀਫ ਸੈਕਟਰੀ ਦੇ ਅਹੁਦੇ ਤੋਂ ਛੁੱਟੀ ਵੀ ਸੁਰੇਸ਼ ਕੁਮਾਰ ਨੂੰ ਪਸੰਦ ਨਹੀਂ ਸੀ।
ਦਸੰਬਰ ਤਕ ਆ ਸਕਦੀ ਕੋਰੋਨਾ ਵੈਕਸੀਨ, ਭਾਰਤ 'ਚ ਇਕ ਕਰੋੜ ਡੋਜ਼ ਤਿਆਰ, ਜਾਣੋ ਕਿੰਨੀ ਹੋ ਸਕਦੀ ਕੀਮਤ?
ਘਰੇਲੂ ਤੇ ਅੰਤਰ ਰਾਸ਼ਟਰੀ ਉਡਾਣਾਂ ਜ਼ਰੀਏ ਯਾਤਰਾ ਕਰਨ ਵਾਲਿਆਂ ਲਈ ਨਵੀਆਂ ਹਿਦਾਇਤਾਂ ਜਾਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ