ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਦੀ ਐਸਆਈਟੀ ਵੱਲੋਂ ਜਾਂਚ ਸ਼ੁਰੂ, ਮਿਲੇ ਕੁਝ ਅਹਿਮ ਸਬੂਤ
ਏਬੀਪੀ ਸਾਂਝਾ | 02 Sep 2020 02:58 PM (IST)
ਰੈਨਾ ਦੇ ਟਵੀਟ ਤੋਂ ਬਾਅਦ ਕੈਪਟਨ ਨੇ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕਰ ਦਿੱਤਾ। ਬਾਰਡਰ ਰੇਂਜ ਦੇ ਆਈਜੀ ਐਸਪੀਐਸ ਪਰਮਾਰ ਨੇ ਇਸ ਬਾਰੇ ABP Sanjha ਨੂੰ ਦੱਸਿਆ ਕਿ ਐਸਆਈਟੀ ਨੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਪਠਾਨਕੋਟ: ਬੀਤੇ ਦਿਨੀਂ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰ ਕੁਝ ਅਣਪਛਾਤੇ ਲੋਕਾਂ ਨੇ ਲੁੱਟ-ਖੋਹ ਦੇ ਮਕਸਦ ਨਾਲ ਹਮਲਾ ਕੀਤਾ। ਇਸ 'ਚ ਸੁਰੇਸ਼ ਦੇ ਫੁੱਫੜ ਦੀ ਮੌਕੇ 'ਤੇ ਹੀ ਮੌਤ ਹੋ ਗਈ, ਤੇ ਗੰਭੀਰ ਜ਼ਖ਼ਮੀ ਹਸਪਤਾਲ ਦਾਖਲ ਸੀ। ਇਸ ਤੋਂ ਬਾਅਦ ਰੈਨਾ ਦੇ ਕਜ਼ਨ ਭਰਾ ਦੀ ਵੀ ਮੌਤ ਹੋ ਗਈ। ਸੁਰੇਸ਼ ਰੈਨਾ ਨੇ ਇਸ ਘਟਨਾ ਦੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰ ਅਪੀਲ ਕੀਤੀ ਸੀ। ਰੈਨਾ ਦੇ ਟਵੀਟ ਤੋਂ ਬਾਅਦ ਕੈਪਟਨ ਨੇ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕਰ ਦਿੱਤਾ। ਬਾਰਡਰ ਰੇਂਜ ਦੇ ਆਈਜੀ ਐਸਪੀਐਸ ਪਰਮਾਰ ਨੇ ਇਸ ਬਾਰੇ ABP Sanjha ਨੂੰ ਦੱਸਿਆ ਕਿ ਐਸਆਈਟੀ ਨੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਆਈਜੀ ਪਰਮਾਰ ਨੇ ਦੱਸਿਆ ਕਿ ਐਸਆਈਟੀ ਦੇ ਗਠਨ ਤੋਂ ਪਹਿਲਾਂ ਹੀ ਉਹ ਖੁਦ ਦੋ ਵਾਰ ਘਟਨਾ ਸਥਾਨ ਦਾ ਦੌਰਾ ਕਰ ਚੁੱਕੇ ਹਨ। ਆਈਜੀ ਨੇ ਅੱਗ ਕਿਹਾ ਕਿ ਸ਼ੁਰੂਆਤੀ ਜਾਂਚ ਮੁਤਾਬਕ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਘਰ ਹੋਈ ਇਸ ਵਾਰਦਾਤ ਦੌਰਾਨ ਲੁੱਟ-ਖੋਹ ਦੇ ਵੀ ਸਬੂਤ ਮਿਲੇ ਪਰ ਪੁਲਿਸ ਵੱਲੋਂ ਹਰ ਐਂਗਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰਮਾਰ ਨੇ ਏਬੀਪੀ ਸਾਂਝਾ ਨੂੰ ਇਹ ਵੀ ਦੱਸਿਆ ਕਿ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਜਿਨ੍ਹਾਂ ਸ਼ੱਕੀ 35 ਵਿਅਕਤੀਆਂ ਦਾ ਜ਼ਿਕਰ ਕੀਤਾ ਗਿਆ ਹੈ, ਉਸ ਬਾਰੇ ਉਹ ਕੋਈ ਵੀ ਟਿੱਪਣੀ ਕਰਨਾ ਨਹੀਂ ਚਾਹੁੰਦੇ ਕਿਉਂਕਿ ਜੋ ਡੀਜੀਪੀ ਨੇ ਕਿਹਾ ਉਹ ਬਿਲਕੁਲ ਸਹੀ ਹੈ ਪਰ ਉਹ ਜ਼ਿਆਦਾ ਕੁਝ ਨਹੀਂ ਕਹਿ ਸਕਦੇ। ਦੱਸ ਦਈਏ ਕਿ ਆਈਜੀ ਬਾਰਡਰ ਰੇਂਜ ਨੇ ਏਬੀਪੀ ਸਾਂਝਾ ਨੂੰ ਕਿਹਾ ਕਿ ਹਾਲੇ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਦੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਹ ਬਲਾਈਂਡ ਮਰਡਰ ਹੈ। ਇਸ ਕਰਕੇ ਇਸ ਦੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ। ਹਾਲਾਂਕਿ ਇਹ ਜਾਂਚ ਕਦੋਂ ਤੱਕ ਮੁਕੰਮਲ ਹੋਵੇਗੀ ਦੇ ਬਾਰੇ ਆਈਜੀ ਬਾਰਡਰ ਰੇਂਜ ਨੇ ਕਿਹਾ ਕਿ ਇਹ ਕੋਈ ਟਾਈਮ ਬੋਰਡ ਇਨਕੁਆਰੀ ਨਹੀਂ ਪਰ ਛੇਤੀ ਹੀ ਪੁਲਿਸ ਨਤੀਜੇ ਤੱਕ ਪੁੱਜੇਗੀ ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904