ਪੜਚੋਲ ਕਰੋ

ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹਮਲਾ ਕਰਨ ਵਾਲੇ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ, 11 ਦੀ ਭਾਲ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕ੍ਰਿਕੇਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦੇ ਮਾਮਲੇ 'ਚ ਲੁਟੇਰੇ-ਅਪਰਾਧੀਆਂ ਦੇ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਹੋ ਗਈ ਹੈ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕ੍ਰਿਕੇਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦੇ ਮਾਮਲੇ 'ਚ ਲੁਟੇਰੇ-ਅਪਰਾਧੀਆਂ ਦੇ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਹੋ ਗਈ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 11 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ। ਦੱਸ ਦਈਏ ਕਿ ਇਹ ਘਟਨਾ ਜ਼ਿਲ੍ਹਾ ਪਠਾਨਕੋਟ ਦੇ ਪੀਐਸ ਸ਼ਾਹਪੁਰਕੰਡੀ ਦੇ ਪਿੰਡ ਥਰੀਏਲ ਵਿੱਚ 19 ਅਗਸਤ ਦੀ ਰਾਤ ਨੂੰ ਹੋਈ ਸੀ। ਇਸ ਹਮਲੇ 'ਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਜੋ ਠੇਕੇਦਾਰ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਬੇਟਾ ਕੌਸ਼ਲ ਕੁਮਾਰ ਨੇ 31 ਅਗਸਤ ਨੂੰ ਦਮ ਤੋੜ ਦਿੱਤਾ ਸੀ ਤੇ ਪਤਨੀ ਆਸ਼ਾ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲੇ 'ਚ ਜ਼ਖਮੀ ਹੋਏ ਦੋ ਹੋਰ ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਘਟਨਾ ਤੋਂ ਤੁਰੰਤ ਬਾਅਦ ਰੈਨਾ ਦੀ ਅਪੀਲ 'ਤੇ ਮੁੱਖ ਮੰਤਰੀ ਨੇ ਆਈਜੀਪੀ ਬਾਰਡਰ ਰੇਂਜ ਅੰਮ੍ਰਿਤਸਰ ਅਧੀਨ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਗਠਨ ਦਾ ਆਦੇਸ਼ ਦਿੱਤਾ ਸੀ। ਇਸ ਦੇ ਮੈਂਬਰ ਵਜੋਂ ਐਸਐਸਪੀ ਪਠਾਨਕੋਟ, ਐਸਪੀ ਇਨਵੈਸਟੀਗੇਸ਼ਨ ਤੇ ਡੀਐਸਪੀ ਧਾਰ ਕਲਾਂ ਨੂੰ ਬਣਾਇਆ ਗਿਆ ਜਿਨ੍ਹਾਂ ਨੇ ਮਾਮਲੇ ਦੀ ਬਾਰੀਕੀ ਨਾਲ ਤੇ ਤੇਜ਼ੀ ਨਾਲ ਜਾਂਚ ਕੀਤੀ। ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਦੀ ਐਸਆਈਟੀ ਵੱਲੋਂ ਜਾਂਚ ਸ਼ੁਰੂ, ਮਿਲੇ ਕੁਝ ਅਹਿਮ ਸਬੂਤ ਐਸਆਈਟੀ ਨੇ ਜਾਂਚ ਦੌਰਾਨ ਕੇਸ ਨਾਲ ਸਬੰਧਤ ਸਾਰੇ ਹਾਲਾਤ ਤੇ ਸਰੀਰਕ ਸਬੂਤ ਜੁਟਾ ਲਏ ਹਨ। ਇਸ ਦੇ ਨਾਲ ਹੀ ਡੀਜੀਪੀ ਦੇ ਕਿਹਾ ਕਿ 100 ਤੋਂ ਵੱਧ ਸ਼ੱਕੀ ਵਿਅਕਤੀ ਜਾਂਚ ਵਿੱਚ ਸ਼ਾਮਲ ਹੋਏ। ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦੇ ਐਸਐਸਪੀ ਗੁਲਨੀਤ ਖੁਰਾਣਾ ਨੇ ਕਿਹਾ ਕਿ ਸੰਜੂ ਜੋ ਖੇਤਰ ਨੂੰ ਚੰਗੀ ਤਰ੍ਹਾਂ ਜਾਣਦਾ ਸੀ, ਉਹ ਵੀ ਇਸ ਹਮਲੇ 'ਚ ਸ਼ਾਮਲ ਸੀ। ਇਸ ਮਾਮਲੇ 'ਚ ਅਜੇ ਵੀ ਇੱਕ ਪਛਾਣੇ ਗਏ ਵਿਅਕਤੀ ਸਮੇਤ 11 ਫਰਾਰ ਹਨ ਤੇ ਇਸ ਗਰੋਹ ਦੇ ਹੋਰ ਕਿੰਨੇ ਮੈਂਬਰ ਸ਼ਾਮਲ ਤੇ ਹੋਰਨਾਂ ਲੁੱਟਾਂ ਦੇ ਹੱਲ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਸੁਰੇਸ਼ ਰੈਨਾ ਖ਼ੁਦ ਆਪਣੀ ਭੂਆ ਦੇ ਘਰ ਪਹੁੰਚੇ ਤੇ ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਦਿਲਾਸਾ ਦਿੱਤਾ। ਇਸ ਨਾਲ ਜੁੜੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਰੇਸ਼ ਰੈਨਾ ਨੇ ਕਿਹਾ ਕਿ ਪਿਛਲੇ ਦਿਨੀਂ ਵਾਪਰੀ ਇਸ ਘਟਨਾ ਤੋਂ ਬਾਅਦ ਉਹ ਅੱਜ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਤੇ ਪੰਜਾਬ ਪੁਲਿਸ ਇਸ ਕੇਸ ਪ੍ਰਤੀ ਗੰਭੀਰਤਾ ਦਿਖਾ ਰਹੀ ਹੈ। ਉਸ ਲਈ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ ਤੇ ਮੀਡੀਆ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਨੈਗੇਟਿਵ, ਸੰਸਦ 'ਚ ਭਰਨਗੇ ਹਾਜ਼ਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget