ਮਨਵੀਰ ਕੌਰ ਰੰਧਾਵਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ ਕ੍ਰਿਕੇਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਤੇ ਕਤਲ ਦੇ ਮਾਮਲੇ 'ਚ ਲੁਟੇਰੇ-ਅਪਰਾਧੀਆਂ ਦੇ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਹੋ ਗਈ ਹੈ।

ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਦੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ 11 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਅਜੇ ਬਾਕੀ ਹੈ। ਦੱਸ ਦਈਏ ਕਿ ਇਹ ਘਟਨਾ ਜ਼ਿਲ੍ਹਾ ਪਠਾਨਕੋਟ ਦੇ ਪੀਐਸ ਸ਼ਾਹਪੁਰਕੰਡੀ ਦੇ ਪਿੰਡ ਥਰੀਏਲ ਵਿੱਚ 19 ਅਗਸਤ ਦੀ ਰਾਤ ਨੂੰ ਹੋਈ ਸੀ।

ਇਸ ਹਮਲੇ 'ਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਜੋ ਠੇਕੇਦਾਰ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ, ਜਦਕਿ ਉਨ੍ਹਾਂ ਦੇ ਬੇਟਾ ਕੌਸ਼ਲ ਕੁਮਾਰ ਨੇ 31 ਅਗਸਤ ਨੂੰ ਦਮ ਤੋੜ ਦਿੱਤਾ ਸੀ ਤੇ ਪਤਨੀ ਆਸ਼ਾ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲੇ 'ਚ ਜ਼ਖਮੀ ਹੋਏ ਦੋ ਹੋਰ ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਘਟਨਾ ਤੋਂ ਤੁਰੰਤ ਬਾਅਦ ਰੈਨਾ ਦੀ ਅਪੀਲ 'ਤੇ ਮੁੱਖ ਮੰਤਰੀ ਨੇ ਆਈਜੀਪੀ ਬਾਰਡਰ ਰੇਂਜ ਅੰਮ੍ਰਿਤਸਰ ਅਧੀਨ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਗਠਨ ਦਾ ਆਦੇਸ਼ ਦਿੱਤਾ ਸੀ। ਇਸ ਦੇ ਮੈਂਬਰ ਵਜੋਂ ਐਸਐਸਪੀ ਪਠਾਨਕੋਟ, ਐਸਪੀ ਇਨਵੈਸਟੀਗੇਸ਼ਨ ਤੇ ਡੀਐਸਪੀ ਧਾਰ ਕਲਾਂ ਨੂੰ ਬਣਾਇਆ ਗਿਆ ਜਿਨ੍ਹਾਂ ਨੇ ਮਾਮਲੇ ਦੀ ਬਾਰੀਕੀ ਨਾਲ ਤੇ ਤੇਜ਼ੀ ਨਾਲ ਜਾਂਚ ਕੀਤੀ।

ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹੋਏ ਹਮਲੇ ਦੀ ਐਸਆਈਟੀ ਵੱਲੋਂ ਜਾਂਚ ਸ਼ੁਰੂ, ਮਿਲੇ ਕੁਝ ਅਹਿਮ ਸਬੂਤ

ਐਸਆਈਟੀ ਨੇ ਜਾਂਚ ਦੌਰਾਨ ਕੇਸ ਨਾਲ ਸਬੰਧਤ ਸਾਰੇ ਹਾਲਾਤ ਤੇ ਸਰੀਰਕ ਸਬੂਤ ਜੁਟਾ ਲਏ ਹਨ। ਇਸ ਦੇ ਨਾਲ ਹੀ ਡੀਜੀਪੀ ਦੇ ਕਿਹਾ ਕਿ 100 ਤੋਂ ਵੱਧ ਸ਼ੱਕੀ ਵਿਅਕਤੀ ਜਾਂਚ ਵਿੱਚ ਸ਼ਾਮਲ ਹੋਏ। ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਪਠਾਨਕੋਟ ਦੇ ਐਸਐਸਪੀ ਗੁਲਨੀਤ ਖੁਰਾਣਾ ਨੇ ਕਿਹਾ ਕਿ ਸੰਜੂ ਜੋ ਖੇਤਰ ਨੂੰ ਚੰਗੀ ਤਰ੍ਹਾਂ ਜਾਣਦਾ ਸੀ, ਉਹ ਵੀ ਇਸ ਹਮਲੇ 'ਚ ਸ਼ਾਮਲ ਸੀ। ਇਸ ਮਾਮਲੇ 'ਚ ਅਜੇ ਵੀ ਇੱਕ ਪਛਾਣੇ ਗਏ ਵਿਅਕਤੀ ਸਮੇਤ 11 ਫਰਾਰ ਹਨ ਤੇ ਇਸ ਗਰੋਹ ਦੇ ਹੋਰ ਕਿੰਨੇ ਮੈਂਬਰ ਸ਼ਾਮਲ ਤੇ ਹੋਰਨਾਂ ਲੁੱਟਾਂ ਦੇ ਹੱਲ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਸੁਰੇਸ਼ ਰੈਨਾ ਖ਼ੁਦ ਆਪਣੀ ਭੂਆ ਦੇ ਘਰ ਪਹੁੰਚੇ ਤੇ ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਦਿਲਾਸਾ ਦਿੱਤਾ। ਇਸ ਨਾਲ ਜੁੜੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਰੇਸ਼ ਰੈਨਾ ਨੇ ਕਿਹਾ ਕਿ ਪਿਛਲੇ ਦਿਨੀਂ ਵਾਪਰੀ ਇਸ ਘਟਨਾ ਤੋਂ ਬਾਅਦ ਉਹ ਅੱਜ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਏ।

ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਤੇ ਪੰਜਾਬ ਪੁਲਿਸ ਇਸ ਕੇਸ ਪ੍ਰਤੀ ਗੰਭੀਰਤਾ ਦਿਖਾ ਰਹੀ ਹੈ। ਉਸ ਲਈ ਪੰਜਾਬ ਪੁਲਿਸ ਦਾ ਧੰਨਵਾਦ ਕੀਤਾ ਤੇ ਮੀਡੀਆ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ।

ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਨੈਗੇਟਿਵ, ਸੰਸਦ 'ਚ ਭਰਨਗੇ ਹਾਜ਼ਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904