ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
Amritsar News: ਹਰਜਿੰਦਰ ਸਿੰਘ ਧਾਮੀ ਦੇ ਨਾਲ ਅੰਤ੍ਰਿੰਗ ਕਮੇਟੀ (Anterim Committee) ਦੀ ਚਲੀ ਲੰਬੀ ਮੀਟਿੰਗ ਤੋਂ ਬਾਅਦ ਸੁਰਜੀਤ ਸਿੰਘ ਤੁਗਲਵਾਦ (Surjit Singh Tugalwaad) ਨੇ ਬਾਹਰ ਆ ਕੇ ਇੱਕ ਬਿਆਨ ਦਿੱਤਾ ਹੈ।

Amritsar News: ਹਰਜਿੰਦਰ ਸਿੰਘ ਧਾਮੀ ਦੇ ਨਾਲ ਅੰਤ੍ਰਿੰਗ ਕਮੇਟੀ (Anterim Committee) ਦੀ ਚਲੀ ਲੰਬੀ ਮੀਟਿੰਗ ਤੋਂ ਬਾਅਦ ਸੁਰਜੀਤ ਸਿੰਘ ਤੁਗਲਵਾਦ (Surjit Singh Tugalwaad) ਨੇ ਬਾਹਰ ਆ ਕੇ ਇੱਕ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ ਚਰਚਾ ਹੋਈ ਹੈ ਅਤੇ ਉਨ੍ਹਾਂ ਨੇ ਇੱਕ ਦਿਨ ਦਾ ਸਮਾਂ ਮੰਗਿਆ ਹੈ ਕਿ ਇਸ ਤੋਂ ਬਾਅਦ ਉਹ ਆਪਣਾ ਫੈਸਲਾ ਸੁਣਾਣਗੇ।
ਆਉਣ ਵਾਲੇ ਕੱਲ੍ਹ ਨੂੰ ਧਾਮੀ ਸੰਭਾਲਣਗੇ ਅਪਣਾ ਅਹੁਦਾ - ਸੁਰਜੀਤ ਸਿੰਘ
ਉਨ੍ਹਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਹਾਂ ਵਾਲੇ ਫੈਸਲੇ ਤੇ ਬਹੁਤ ਵਿਚਾਰਾਂ ਹੋਈਆਂ ਹਨ ਅਤੇ ਉਹਨਾਂ ਨੂੰ ਆਸ ਹੈ ਕਿ ਆਉਣ ਵਾਲੇ ਕੱਲ ਨੂੰ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਸੰਭਾਲ ਲੈਣਗੇ। ਉਨ੍ਹਾਂ ਨੇ ਕਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਉਸ ਤੋਂ ਬਾਅਦ ਲਗਾਤਾਰ ਇਹ ਪੰਜਵੀਂ ਮੀਟਿੰਗ ਸੀ ਅਤੇ ਇਹ ਮੀਟਿੰਗਾਂ ਦਾ ਦੌਰ ਉਸ ਦਿਨ ਤੋਂ ਹੀ ਜਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਧਾਮੀ ਨੂੰ ਮਨਾਉਣ ਦੀ ਕੋਸ਼ਿਸ਼ਾਂ ਜਾਰੀ ਹਨ।
ਧਾਮੀ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ
ਉਨ੍ਹਾਂ ਨੇ ਕਿਹਾ ਹੈ ਕਿ ਅੰਤ੍ਰਿੰਗ ਕਮੇਟੀ ਦੀ ਅੱਜ ਚੰਡੀਗੜ੍ਹ (Chandigarh) ਵਿੱਚ ਹੋਈ ਮੀਟਿੰਗ ਦੇ ਵਿੱਚ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕੀਤਾ ਗਿਆ ਜਿਸ ਤੋਂ ਬਾਅਦ ਕਮੇਟੀ ਦੇ ਸਾਰੇ ਮੈਂਬਰ ਹੁਸ਼ਿਆਰਪੁਰ (Hoshiarpur) ਵਿਖੇ ਹਰਜਿੰਦਰ ਸਿੰਘ ਧਾਮੀ ਦੀ ਰਿਹਾਇਸ਼ ਤੇ ਪਹੁੰਚੇ ਅਤੇ ਧਾਮੀ ਨਾਲ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਮੰਡਵਾਲਾ ਜਨਰਲ ਸਕੱਤਰ ਸੁਰਜੀਤ ਸਿੰਘ ਤੁਗਲਵਾਲ (Surjit Singh Tugalwad) ਐਗਜੈਕਟਿਵ ਮੈਂਬਰ ਰਵਿੰਦਰ ਸਿੰਘ ਖਾਲਸਾ ਕੁਲਵੰਤ ਸਿੰਘ ਮੁੱਖ ਸਕੱਤਰ ਪਰਮਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
