ਪੜਚੋਲ ਕਰੋ

Punjab News : ਪੰਜਾਬ ਦੇ ਸਿਹਤ ਮੰਤਰੀ ਵੱਲੋਂ ਡਾਇਰੈਕਟਰ ਸਿਹਤ ਸੇਵਾਵਾਂ ਦਫਤਰ ਦਾ ਅਚਨਚੇਤ ਦੌਰਾ

Punjab News : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਇੱਕ ਸਿਹਤਮੰਦ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਲਗਾਤਾਰਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਉਪਰਾਲੇ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ:

Punjab News : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਇੱਕ ਸਿਹਤਮੰਦ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਲਗਾਤਾਰਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਉਪਰਾਲੇ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਦਫਤਰ ਵਿਖੇ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਰਾਜ ਦੀ ਸਿਹਤ ਮਸ਼ੀਨਰੀ ਨੂੰ ਸੁਚਾਰੂ ਢੰਗ ਨਾਲ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਅਚਨਚੇਤ ਦੌਰਾ ਕੀਤਾ।

ਸਿਹਤ ਮੰਤਰੀ ਨੇ ਸੂਬੇ ਦੇ ਪ੍ਰੋਗਰਾਮ ਅਫਸਰਾਂ ਨਾਲ ਮੀਟਿੰਗ ਕਰਦਿਆਂ ਉਨਾਂ ਨੂੰ ਕਤਾਰ ਵਿੱਚ ਖੜੇ ਆਖਰੀ ਵਿਅਕਤੀ ਤੱਕ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਨੇ ਸਿਹਤ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਰਾਜ ਦੇ ਸਿਹਤ ਅਧਿਕਾਰੀਆਂ ਨਾਲ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਨਵੀਆਂ ਯੋਜਨਾਵਾਂ ਬਣਾਉਣ ਲਈ ਕਿਹਾ ਤਾਂ ਜੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਦਾ ਵੀ ਧਿਆਨ ਰੱਖਿਆ ਜਾ ਸਕੇ। ਉਨਾਂ ਨੇ ਵੱਖ-ਵੱਖ ਪ੍ਰੋਗਰਾਮਾਂ ਨੂੰ ਵਧੇਰੇ ਲੋਕ ਪੱਖੀ ਬਣਾਉਣ ਲਈ ਕੁਝ ਢਾਂਚਾਗਤ ਤਬਦੀਲੀਆਂ ਕਰਨ ਦਾ ਸੁਝਾਅ ਦਿੱਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਸੇਵਾਵਾਂ ਯੋਗ ਤੇ ਮਿੱਥੇ ਲਾਭਪਾਤਰੀਆਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ ਢੰਗ ਨਾਲ ਸੋਧਾਂ ਕੀਤੀਆਂ ਜਾਣ।

 


ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਸਿਹਤ ਦੇ ਬਚਾਅ ਪੱਖਾਂ ‘ਤੇ ਜੋਰ ਦਿੱਤਾ ਕਿਉਂਕਿ ਅਜੋਕੇ ਸਮੇਂ ਵਿੱਚ ਬਹੁਤ ਸਾਰੀਆਂ ਬਿਮਾਰੀਆਂ ਲੋਕਾਂ ਵੱਲੋਂ ਅਪਣਾਈ ਜਾ ਰਹੀ ਮਾੜੀ ਜੀਵਨ ਸ਼ੈਲੀ ਜਾਂ ਆਦਤਾਂ ਕਾਰਨ ਹੋ ਰਹੀਆਂ ਹਨ। ਉਨਾਂ ਨੇ ਸਿਹਤ ਅਧਿਕਾਰੀਆਂ ਨੂੰ ਯੋਗਾ, ਮੈਡੀਟੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਲਾਗ ਦੀਆਂ ਅਤੇ ਗੈਰ-ਸੰਕ੍ਰਮਿਤ ਬਿਮਾਰੀਆਂ ਤੋਂ ਬਚਾਉਣ ਲਈ ਹੋਰ ਰੋਕਥਾਮ ਅਤੇ ਸਿਹਤਮੰਦ ਜੀਵਨ ਸ਼ੈਲੀ ਦੀਆਂ ਆਦਤਾਂ ਪੈਦਾ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ : PM ਮੋਦੀ ਦੀ ਨਕਲ ਕਰਨਾ ਸਿਆਮ ਰੰਗੀਲਾ ਨੂੰ ਪਿਆ ਮਹਿੰਗਾ, ਭੇਜਿਆ ਨੋਟਿਸ

ਉਨਾਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਤੋਂ ਵਿਭਾਗ ਵਿੱਚ ਡਾਕਟਰਾਂ ਸਮੇਤ ਖਾਲੀ ਪਈਆਂ ਅਸਾਮੀਆਂ ਦੀ ਵਿਸਤਿ੍ਰਤ ਸਥਿਤੀ ਦੀ ਰਿਪੋਰਟ ਵੀ ਮੰਗੀ ਤਾਂ ਜੋ ਇਨਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਪ੍ਰਕਿਰਿਆ ਜਲਦੀ ਤੋਂ ਜਲਦੀ ਸੁਰੂ ਕੀਤੀ ਜਾ ਸਕੇ। ਉਨਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਡਾ. ਬਲਬੀਰ ਸਿੰਘ ਨੇ ਜ਼ੋਰਦਾਰ ਅਤੇ ਸਪੱਸ਼ਟ ਤੌਰ ਤੇ ਕਿਹਾ ਕਿ ਉਹ ਕਿਸੇ ਵੀ ਪੱਧਰ ‘ਤੇ ਭਿ੍ਰਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਆਮ ਲੋਕਾਂ ਨੂੰ ਸੇਵਾਵਾਂ ਵਿਸ਼ੇਸ਼ ਕਰਕੇ ਮੌਤ ਅਤੇ ਜਨਮ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਜਾਂ ਇਸ ਦੇ ਇੰਦਰਾਜ ਵਿੱਚ ਕਿਸੇ ਵੀ ਕਾਰਨ ਹੋਈ ਦੇਰੀ ਸਬੰਧੀ, ਡਾਕਟਰੀ ਰੀਇੰਬਰਸਮੈਂਟ (ਡਾਕਟਰੀ ਮੁਆਵਜ਼ਾ ਅਦਾਇਗੀ) ਸਬੰਧੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੰਤਰੀ ਨੇ ਦਫਤਰ ਵਿੱਚ ਆਊਟਬ੍ਰੇਕ ਸੈੱਲ ਦਾ ਦੌਰਾ ਵੀ ਕੀਤਾ ਅਤੇ ਸੈੱਲ ਦੇ ਕੰਮਕਾਜ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਡਾ. ਆਦਰਸ਼ਪਾਲ ਕੌਰ ਦੀ ਸ਼ਲਾਘਾ ਕੀਤੀ। ਉਨਾਂ ਨੇ ਸੂਬੇ ਦੇ ਅਧਿਕਾਰੀਆਂ ਨੂੰ ਕੋਵਿਡ -19 ਦੇ ਕਿਸੇ ਵੀ ਸੰਭਾਵੀ ਵਾਧੇ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਸਾਰੇ ਲੋੜੀਂਦੇ ਸਾਜ਼ੋ-ਸਮਾਨ ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ। ਮੰਤਰੀ ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਤਾਲਮੇਲ ਨਾਲ ਕੰਮ ਕਰਨ ਲਈ ਵੀ ਕਿਹਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget