ਮਜੀਠੀਆ ਦੀ ਹਮਾਇਤ ਕਰਨ 'ਤੇ ਘਿਰੇ ਕੈਪਟਨ, ਨਵਜੋਤ ਸਿੱਧੂ ਨੇ ਕਹੀ ਵੱਡੀ ਗੱਲ
ਸਿੱਧੂ ਨੇ ਕੁਝ ਸਮਾਂ ਪਹਿਲਾਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਰਲੇ ਹੋਏ ਹਨ।
ਅੰਮ੍ਰਿਤਸਰ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਹਮਾਇਤ ਕਰਨ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਉੱਪਰ ਤਿੱਖੇ ਨਿਸ਼ਾਨੇ ਸਾਧੇ ਹਨ।
ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਸਬੰਧੀ ਕੈਪਟਨ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਸਿੱਧੂ ਨੇ ਕਿਹਾ ਕਿ ਸਾਢੇ ਚਾਰ ਸਾਲ ਸਾਬਕਾ ਮੁੱਖ ਮੰਤਰੀ ਨੇ ਸਿੱਟ ਦੀ ਇਸ ਸਬੰਧੀ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਦੋਂਕਿ ਵੱਡੀ ਗਿਣਤੀ ਕਾਂਗਰਸੀ ਵਿਧਾਇਕ ਇਸ ਰਿਪੋਰਟ ’ਤੇ ਕਾਰਵਾਈ ਦੀ ਮੰਗ ਕਰ ਰਹੇ ਸਨ।
-@capt_amarinder High Court gave STF report to you on 1 Feb 2018 with direction to proceed as per law. Today you are defending Majithia, teaming with Badals and openly fooling people of Punjab by saying that report is only with HC in sealed cover hence action cant be taken on it pic.twitter.com/ASd8pk2tn3
— Navjot Singh Sidhu (@sherryontopp) December 22, 2021
ਸਿੱਧੂ ਨੇ ਕੁਝ ਸਮਾਂ ਪਹਿਲਾਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਝੂਠੇ ਵਾਅਦਿਆਂ ਨਾਲ ਅਗਾਂਹ ਨਹੀਂ ਲਿਜਾਇਆ ਜਾ ਸਕਦਾ ਤੇ ਵਿਕਾਸ ਲਈ ਠੋਸ ਨੀਤੀ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਤਾਂ ਉਹ ਪੰਜਾਬ ਲਈ ਬਣਾਏ ਰੋਡਮੈਪ ਰਾਹੀਂ ਸੂਬੇ ਨੂੰ ਤਰੱਕੀ ਵੱਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਜੋ ਜ਼ਿੰਮੇਵਾਰੀ ਮਿਲੀ ਹੈ ਉਸ ਨੂੰ ਵੀ ਉਹ ਤਨਦੇਹੀ ਨਾਲ ਨਿਭਾਅ ਰਹੇ ਹਨ। ਬੇਅਦਬੀ ਮਾਮਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠਿਆ ਹੈ ਤੇ ਲੋਕ ਖ਼ੁਦ ਇਨਸਾਫ਼ ਕਰਨ ਦੇ ਰਾਹ ਤੁਰ ਪਏ ਹਨ।
ਇਹ ਵੀ ਪੜ੍ਹੋ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼, ਸਾਰੀਆਂ ਸਿੱਖ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/