ਅੰਮ੍ਰਿਤਸਰ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਦੀ ਹਮਾਇਤ ਕਰਨ 'ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਉੱਪਰ ਤਿੱਖੇ ਨਿਸ਼ਾਨੇ ਸਾਧੇ ਹਨ।

ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਕੇਸ ਸਬੰਧੀ ਕੈਪਟਨ ਵੱਲੋਂ ਕੀਤੀ ਗਈ ਟਿੱਪਣੀ ਬਾਰੇ ਸਿੱਧੂ ਨੇ ਕਿਹਾ ਕਿ ਸਾਢੇ ਚਾਰ ਸਾਲ ਸਾਬਕਾ ਮੁੱਖ ਮੰਤਰੀ ਨੇ ਸਿੱਟ ਦੀ ਇਸ ਸਬੰਧੀ ਰਿਪੋਰਟ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਦੋਂਕਿ ਵੱਡੀ ਗਿਣਤੀ ਕਾਂਗਰਸੀ ਵਿਧਾਇਕ ਇਸ ਰਿਪੋਰਟ ’ਤੇ ਕਾਰਵਾਈ ਦੀ ਮੰਗ ਕਰ ਰਹੇ ਸਨ।








ਸਿੱਧੂ ਨੇ ਕੁਝ ਸਮਾਂ ਪਹਿਲਾਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਆਪਣੇ ਫ਼ੈਸਲੇ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਅੱਜ ਸਾਬਤ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਆਪਸ ਵਿੱਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਝੂਠੇ ਵਾਅਦਿਆਂ ਨਾਲ ਅਗਾਂਹ ਨਹੀਂ ਲਿਜਾਇਆ ਜਾ ਸਕਦਾ ਤੇ ਵਿਕਾਸ ਲਈ ਠੋਸ ਨੀਤੀ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ ਤਾਂ ਉਹ ਪੰਜਾਬ ਲਈ ਬਣਾਏ ਰੋਡਮੈਪ ਰਾਹੀਂ ਸੂਬੇ ਨੂੰ ਤਰੱਕੀ ਵੱਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਜੋ ਜ਼ਿੰਮੇਵਾਰੀ ਮਿਲੀ ਹੈ ਉਸ ਨੂੰ ਵੀ ਉਹ ਤਨਦੇਹੀ ਨਾਲ ਨਿਭਾਅ ਰਹੇ ਹਨ। ਬੇਅਦਬੀ ਮਾਮਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠਿਆ ਹੈ ਤੇ ਲੋਕ ਖ਼ੁਦ ਇਨਸਾਫ਼ ਕਰਨ ਦੇ ਰਾਹ ਤੁਰ ਪਏ ਹਨ।


ਇਹ ਵੀ ਪੜ੍ਹੋ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਂ ਸੰਦੇਸ਼, ਸਾਰੀਆਂ ਸਿੱਖ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ


 


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/


 


https://apps.apple.com/in/app/811114904