ਪੜਚੋਲ ਕਰੋ

Punjab News: ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼

ਮੰਤਰੀ ਅਰੋੜਾ ਨੇ ਕਿਹਾ ਕਿ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਨਾਲ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਬਿਹਤਰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣ ਸਕਣ।

Punjab News: ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਕਰਵਾਇਆ ਜਾਵੇ।

ਇਥੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੂੰ ਮੌਜੂਦਾ ਸੀ-ਪਾਈਟ ਕੈਂਪਾਂ ਦੀ ਕਾਇਆ ਕਲਪ ਕਰਨ ਦੇ ਵੀ ਨਿਰਦੇਸ਼ ਦਿੱਤੇ, ਜਿਸ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਅਲਾਟ ਕੀਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ।

ਇਸੇ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੰਤਰੀ ਅਰੋੜਾ ਨੇ ਕਿਹਾ ਕਿ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਨਾਲ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਬਿਹਤਰ ਰੋਜ਼ਗਾਰ ਹਾਸਲ ਕਰਨ ਦੇ ਯੋਗ ਬਣ ਸਕਣ।

ਉਨ੍ਹਾਂ ਦੁਹਰਾਇਆ ਕਿ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗ ਦੀਆਂ ਲੋੜਾਂ ਵਿਚਕਾਰ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਚਰਚਾ ਕਰਦਿਆਂ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਸੀ-ਪਾਈਟ ਸਿਖਲਾਈ ਨੌਜਵਾਨਾਂ ਨੂੰ ਉਨ੍ਹਾਂ ਦੀ ਊਰਜਾ ਨੂੰ ਬਿਹਤਰ ਢੰਗ ਨਾਲ ਸਹੀ ਦਿਸ਼ਾ ਵਿੱਚ ਲਗਾਉਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਦਾ ਰਾਹ ਦਿਖਾਏਗੀ।

ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲੀਸ ਬਲ (ਸੀ.ਏ.ਪੀ.ਐਫ.) ਵਿੱਚ ਭਰਤੀ ਹੋਣ ਦੇ ਇੱਛੁਕ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਨ ਵਿੱਚ ਸੀ-ਪਾਈਟ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਸੀ-ਪਾਈਟ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਠੋਸ ਯਤਨ ਕਰਨ ‘ਤੇ ਵੀ ਜ਼ੋਰ ਦਿੱਤਾ।

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget