ਨਵੀਂ ਦਿੱਲੀ: ਪੰਜਾਬ ਦੇ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਦੀ ਆਊਟਰ ਉੱਤਰੀ ਪੁਲਿਸ ਨੇ ਇਸ ਮੁਲਜ਼ਮ ਨੂੰ  ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸ਼ੱਕੀ ਕੋਲੋਂ 9 ਪਿਸਤੌਲ, 18 ਮੈਗਜ਼ੀਨ ਅਤੇ ਵੱਡੀ ਮਾਤਰਾ ਵਿੱਚ ਕਾਰਤੂਸ ਬਰਾਮਦ ਹੋਏ ਹਨ।


ਪੁਲੀਸ ਅਨੁਸਾਰ ਉਸ ਦੇ ਦੋ ਸ਼ੱਕੀ ਸਾਥੀ ਮੌਕੇ ਤੋਂ ਫਰਾਰ ਹੋ ਗਏ। ਜਿਨ੍ਹਾਂ ਦੀ ਭਾਲ 'ਚ ਪੁਲਿਸ ਟੀਮ ਪੰਜਾਬ 'ਚ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਨੁਸਾਰ 22 ਸਾਲਾ ਜਸਵਿੰਦਰ ਨੂੰ ਸਮੈਪੁਰ ਬਦਲੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਜਸਵਿੰਦਰ ਦੇ ਦੋਵੇਂ ਫਰਾਰ ਸਾਥੀ ਮਾਸਟਰ ਮਾਈਂਡ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: