ਪੜਚੋਲ ਕਰੋ

ਕਰਨਾਲ 'ਚ ਫੜੇ ਗਏ ਚਾਰੋਂ ਮੁਲਜ਼ਮ ਭੇਜੇ ਗਏ 10 ਦਿਨਾਂ ਦੇ ਰਿਮਾਂਡ 'ਤੇ

ਕਰਨਾਲ ਤੋਂ ਫੜੇ ਗਏ ਚਾਰੋਂ ਦਹਿਸ਼ਤਗਰਦਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਉਹਨਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। 15 ਮਈ ਤੱਕ ਇਹਨਾਂ ਮੁਲਜ਼ਮਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ

Karnal: ਕਰਨਾਲ ਤੋਂ ਫੜੇ ਗਏ ਚਾਰੋਂ ਦਹਿਸ਼ਤਗਰਦਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਉਹਨਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। 15 ਮਈ ਤੱਕ ਇਹਨਾਂ ਮੁਲਜ਼ਮਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ ਜਿਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।  

ਕਰਨਾਲ ਜ਼ਿਲ੍ਹਾ ਪੁਲਿਸ ਨੇ ਦਿੱਲੀ ਨੂੰ ਦਹਿਲਾਉਣ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਜ਼ਿਲ੍ਹਾ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ 4 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ 31 ਕਾਰਤੂਸ ਤੇ 3 ਆਈਈਡੀਜ਼ ਬਰਾਮਦ ਹੋਏ ਹਨ। 

ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਪੰਜਾਬ ਤੋਂ ਦਿੱਲੀ ਜਾ ਰਹੇ ਸੀ। ਖੁਫੀਆ ਸੂਚਨਾ ਮਿਲਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ 4 ਵਜੇ ਮਧੂਬਨ ਨੇੜਿਓਂ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਇਨੋਵਾ ਗੱਡੀ 'ਚ ਸ਼ੱਕੀ ਪਦਾਰਥ ਮਿਲਿਆ ਹੈ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਫੜੇ ਗਏ ਮੁਲਜ਼ਮਾਂ ਦੇ ਨਾਂ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਤੇ ਭੁਪਿੰਦਰ ਸਿੰਘ ਹਨ। ਪੁਲਿਸ ਸੂਤਰਾਂ ਅਨੁਸਾਰ ਇਹ ਸਾਰੀ ਸਾਜ਼ਿਸ਼ ਪਾਕਿਸਤਾਨ ਤੋਂ ਰਚੀ ਗਈ ਹੈ।

ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੀ ਪੁਲਿਸ ਨੇ ਵੀਰਵਾਰ ਸਵੇਰੇ ਨੈਸ਼ਨਲ ਹਾਈਵੇਅ ਤੋਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹ ਇੱਕ ਇਨੋਵਾ ਕਾਰ ਵਿੱਚ ਹਾਈਵੇਅ ਤੋਂ ਲੰਘ ਰਹੇ ਸਨ। ਇੰਟੈਲੀਜੈਂਸ ਬਿਊਰੋ (ਆਈਬੀ) ਨੂੰ ਇਸ ਬਾਰੇ ਗੁਪਤ ਸੂਚਨਾ ਮਿਲੀ ਸੀ।

ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਤੇ ਸੁਰੱਖਿਆ ਏਜੰਸੀਆਂ ਨੇ ਮਿਲ ਕੇ ਬਸਤਾਰਾ ਟੋਲ ਪਲਾਜ਼ਾ ਨੇੜੇ ਨਾਕਾ ਲਾ ਕੇ ਇਨੋਵਾ ਗੱਡੀ ਨੂੰ ਚੈਕਿੰਗ ਲਈ ਰੋਕ ਲਿਆ। ਗੱਡੀ 'ਚੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਇਨੋਵਾ ਸਵਾਰਾਂ ਨੂੰ ਕਾਬੂ ਕਰ ਲਿਆ। ਇਸ ਗੱਲ ਦੀ ਪੁਸ਼ਟੀ ਕਰਨਾਲ ਦੇ ਐਸਪੀ ਗੰਗਾਰਾਮ ਪੂਨੀਆ ਨੇ ਕੀਤੀ। ਪੁਸ਼ਟੀ ਤੋਂ ਇਲਾਵਾ ਪੁਲਿਸ ਨੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ।

ਸੂਤਰਾਂ ਮੁਤਾਬਕ ਮੁਲਜ਼ਮਾਂ ਨੂੰ ਮਧੂਬਨ ਥਾਣੇ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਆਰਡੀਐਕਸ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਹੈ। ਜਾਂਚ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ।

ਪੁਲਿਸ ਨੇ ਇਨੋਵਾ ਗੱਡੀ ਥਾਣੇ ਵਿੱਚ ਖੜ੍ਹੀ ਕਰ ਦਿੱਤੀ ਹੈ। ਕਾਰ ਦੇ ਆਲੇ-ਦੁਆਲੇ ਦੂਰ-ਦੂਰ ਤੱਕ ਕੁਝ ਵੀ ਨਹੀਂ ਹੈ। ਟੀਮਾਂ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਬੰਬ ਨਿਰੋਧਕ ਦਸਤਾ ਵੀ ਪੂਰੀ ਤਰ੍ਹਾਂ ਤਿਆਰ ਹੈ। ਜਵਾਨਾਂ ਵੱਲੋਂ ਇੱਟਾਂ ਨਾਲ ਘੇਰਾਬੰਦੀ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Advertisement
ABP Premium

ਵੀਡੀਓਜ਼

ਮੰਡੀ 'ਚ ਰਾਤ ਕੱਟਣੀ Raja Warring ਨੂੰ ਹੁਣ ਕਿਉਂ ਯਾਦ ਆਈ ?ਕੀ ਬਰਨਾਲਾ ਦੇ ਲੋਕ ਇਸ ਵਾਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਝੋਲੀ ਪਾਉਣਗੇ ਜਿੱਤ?ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?Canada Hindu Mandir। ਸਿੱਖ ਕਦੇ ਕਿਸੇ ਧਾਰਮਿਕ ਥਾਂ 'ਤੇ ਹਮਲਾ ਨਹੀਂ ਕਰਦੇ..|Abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
ਹਾਈ ਵੋਲਟੇਜ ਤਾਰਾਂ ਦੀ ਚਪੇਟ 'ਚ ਆਉਣ ਨਾਲ ਰੇਲਵੇ ਮੁਲਾਜ਼ਮ ਨੂੰ ਲੱਗਿਆ ਕਰੰਟ, ਮੁਲਾਜ਼ਮਾਂ ਨੇ ਸਾਰਾ ਕੰਮਕਾਜ ਕੀਤਾ ਠੱਪ
Embed widget