ਜਲੰਧਰ: ਜਲੰਧਰ ਦੇ ਕਸਬਾ ਕਰਤਾਰਪੁਰ ਦੇ ਨਜ਼ਦੀਕੀ ਪਿੰਡ ਭਤੀਜਾ ਦੇ ਰਹਿਣ ਵਾਲੇ ਹਰਪਾਲ ਸਿੰਘ ਨੂੰ ਪੁਲਿਸ ਨੇ ਜਾਸੂਸੀ ਦੇ ਸ਼ੱਕ 'ਚ ਗ੍ਰਿਫ਼ਤਾਰ ਕਰ ਲਿਆ ਹੈ। ਕਰਤਾਰਪੁਰ ਥਾਣਾ ਇੰਚਾਰਜ ਲਖਬੀਰ ਸਿੰਘ ਮੁਤਾਬਕ ਮੁਲਜ਼ਮ ਨੂੰ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੇ ਮੋਬਾਈਲ ਤੋਂ ਪਤਾ ਲੱਗ ਸਕਦਾ ਹੈ ਕਿ ਇਸ ਨੇ ਕਿਹੜੀ-ਕਿਹੜੀ ਜਾਣਕਾਰੀ ISI ਨੂੰ ਭੇਜੀ ਹੈ। ਪੁਲਿਸ ਨੂੰ ਮਿਲੀ ਗੁਪਤ ਸੂਚਨਾ ਮੁਤਾਬਕ ਇਹ ਆਦਮਪੁਰ ਹਵਾਈ ਅੱਡੇ ਦੀ ਜਾਣਕਾਰੀ ਪਾਕਿਸਤਾਨੀ ਖੂਫੀਆ ਏਜੰਸੀ ਆਈਐਸਆਈ ਨੂੰ ਦਿੰਦਾ ਸੀ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਕਈ ਖੁਲਾਸੇ ਹੋ ਸਕਦੇ ਹਨ।