Suspended : ਸ਼੍ਰੀ ਦਰਬਾਰ ਸਾਹਿਬ 'ਚ ਬਜ਼ੁਰਗ ਦੀ ਕੁੱਟਮਾਰ ਕਰਨ ਵਾਲੇ ਟਾਸਕ ਫੋਰਸ ਦੇ ਮੁਲਾਜ਼ਮਾਂ ਖਿਲਾਫ ਐਕਸ਼ਨ, ਸ਼੍ਰੋਮਣੀ ਕਮੇਟੀ ਨੇ ਕੀਤੇ ਸਸਪੈਂਡ
ਬਜ਼ੁਰਗ ਦੀ ਕੁੱਟ-ਮਾਰ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਸਬੰਧਤ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਲਈ ਰਿਪੋਰਟ ਕਰ ਦਿੱਤੀ ਹੈ।

ਅੰਮ੍ਰਿਤਸਰ (Amritsar) : ਸ਼੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਾਇਨਾਤ ਟਾਸਕ ਫੋਰਸ (Task force) ਦੇ ਮੁਲਾਜ਼ਮਾਂ ਵੱਲੋਂ ਬਜ਼ੁਰਗ ਦੀ ਕੁੱਟ-ਮਾਰ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਸਬੰਧਤ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਲਈ ਰਿਪੋਰਟ ਕਰ ਦਿੱਤੀ ਹੈ।
ਗੌਰਤਲਬ ਹੈ ਕਿ ਅੱਜ ਅੰਮ੍ਰਿਤ ਵੇਲੇ ਜਦੋਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਪਾਲਕੀ ਸਾਹਿਬ ਵਿੱਚ ਲਿਜਾਇਆ ਜਾ ਰਿਹਾ ਸੀ ਤਾਂ ਸੰਗਤ ਦਾ ਵੱਡਾ ਇਕੱਠ ਹੋਣ ਕਾਰਨ ਉਸ ਜਗ੍ਹਾ ਜੰਗਲੇ ਲਗਾਏ ਗਏ ਤਾਂ ਜੋ ਮਰਿਆਦਾ ਨਾਲ ਪਾਲਕੀ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।
ਇਸ ਵਿਚਾਲੇ ਇੱਕ ਬਜ਼ੁਰਗ ਨੇ ਜੰਗਲਾਂ ਟੱਪ ਕੇ ਅੱਗੇ ਆਉਣ ਦੀ ਕੋਸ਼ਿਸ਼ ਕੀਤੀ ਜਿਸ ਨੂੰ ਦੇਖ ਉੱਥੇ ਮੌਜੂਦ ਮੁਲਾਜ਼ਮਾਂ ਨੇ ਉਸ ਬਜ਼ੁਰਗ ਨੂੰ ਬਹੁਤ ਬੇਹਰਿਹਮੀ ਨਾਲ ਧੱਕੇ ਮੁੱਕੀ ਮਾਰ ਕੇ ਬਾਹਰ ਲਿਜਾਇਆ ਗਿਆ।
ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ (Manager Sulkhan Singh Bhangali) ਨੇ ਕਿਹਾ ਕਿ ਬੇਸ਼ਕ ਉਸ ਬਜ਼ੁਰਗ ਨੇ ਜੰਗਲਾ ਟੱਪਿਆ ਸੀ ਪਰ ਕਮੇਟੀ ਦੇ ਸੇਵਾਦਾਰਾਂ ਨੇ ਜੋ ਉਸ ਨਾਲ ਵਰਤਾਵ ਕੀਤਾ ਉਹ ਅਤਿ ਨਿੰਦਣਯੋਗ ਹੈ। ਇਸ ਲਈ ਉਹ ਉਨ੍ਹਾਂ ਦੇ ਇਸ ਤਰੀਕੇ ਦਾ ਵੀ ਵਿਰੋਧ ਕਰਦੇ ਹਨ ਤੇ ਇਸ ਗਲਤੀ ਦੀ ਉਨ੍ਹਾਂ ਨੂੰ ਸਜ਼ਾ ਦਿੱਤੀ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੀ ਮੰਗ ਸਵੀਕਾਰ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਪਿਛਲੇ ਮਹੀਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਸਾਹਮਣੇ ਲਿੰਕ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ। ਸ਼੍ਰੋਮਣੀ ਕਮੇਟੀ ਨੇ ਇਹ ਮਾਮਲਾ ਉਸ ਵੇਲੇ ਸਾਹਮਣੇ ਲਿਆਂਦਾ ਸੀ ਜਦੋਂ ਮੁੱਖ ਮੰਤਰੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਸ਼੍ਰੋਮਣੀ ਕਮੇਟੀ ਦੀ ਮੰਗ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਪੰਜ ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ।
'ਆਪ' ਸਰਕਾਰ ਦੇ ਇਸ਼ਤਿਹਾਰਾਂ 'ਤੇ ਪਰਗਟ ਸਿੰਘ ਦਾ ਵਾਰ, ਬੋਲੇ, ਦਿੱਲੀ ਤੋਂ ਨਹੀਂ ਤਾਂ ਪੰਜਾਬ ਤੋਂ ਭਗਵੰਤ ਮਾਨ 20-30 ਕਰੋੜ ਦਾ ਇਸ਼ਤਿਹਾਰ ਦੇ ਹੀ ਦੇਣਗੇ





















