Mansa News: ਰਾਜਸਥਾਨ ਪੁਲਿਸ ਦੇ ਸਸਪੈਂਡਡ ਪੁਲਿਸ ਕਰਮਚਾਰੀ ਨੂੰ ਮਾਨਸਾ ਪੁਲਿਸ ਵੱਲੋਂ 12 ਕਿਲੋ ਅਫੀਮ ਅਤੇ ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਨਸ਼ੇ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਦੌਰਾਨ ਸਰਦੂਲਗੜ੍ਹ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਸਰਦੂਲਗੜ੍ਹ ਪੁਲਿਸ ਵੱਲੋਂ ਨਾਕਾਬੰਦੀ ਦੇ ਦੌਰਾਨ ਇੱਕ ਰਾਜਸਥਾਨ ਦੇ ਸਸਪੈਂਡਡ ਪੁਲਿਸ ਕਰਮਚਾਰੀ ਨੂੰ 12 ਕਿੱਲੋ ਅਫ਼ੀਮ ਅਤੇ ਗੱਡੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। 


ਜਾਣਕਾਰੀ ਦਿੰਦੇ ਹੋਏ ਐਸਪੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਸਰਦੂਲਗੜ੍ਹ ਪੁਲਿਸ ਵੱਲੋਂ ਰਤੀਆ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ ਅਤੇ ਸਾਹਮਣੇ ਤੋਂ ਆਉਂਦੀ ਇੱਕ ਕਰੇਟਾ ਗੱਡੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਵੱਲੋਂ ਗੱਡੀ ਨੂੰ ਭਜਾ ਲਿਆ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਇਸ ਮੌਕੇ ਪੁਲਿਸ ਵੱਲੋਂ ਗੱਡੀ ਸਵਾਰ ਬਿਕਰਮ ਸਿੰਘ ਵਾਸੀ ਹਨੁਮਾਨਗੜ੍ਹ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਗੱਡੀ ਦੇ ਵਿੱਚੋਂ 12 ਕਿਲੋ ਅਫੀਮ ਬਰਾਮਦ ਹੋਈ ਹੈ।


ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਪਹਿਲਾਂ ਵੀ ਪੰਜਾਬ ਦੇ ਵਿੱਚ ਅਫੀਮ ਦੀ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਕਿੰਨਾਂ ਲੋਕਾਂ ਨੂੰ ਨਸ਼ੇ ਦੀ ਸਪਲਾਈ ਕਰਦਾ ਸੀ ਇਸ ਸਬੰਧੀ ਵੀ ਪੁਲਿਸ ਵੱਲੋਂ ਗਹਿਰਾਈ ਦੇ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਦਾ ਮਾਨਯੋਗ ਅਦਾਲਤ ਤੋਂ ਰਿਮਾਂਡ ਲਿਆ ਗਿਆ ਹੈ।


ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਨਸ਼ਾ ਸਮਗਲਰਾਂ ਦੇ ਨਾਲ ਸਬੰਧ ਹੋਣ ਦੇ ਤਹਿਤ ਹੀ ਰਾਜਸਥਾਨ ਪੁਲਿਸ ਵੱਲੋਂ ਸਸਪੈਂਡ ਕੀਤਾ ਗਿਆ ਸੀ ਜੋ ਕਿ ਹੁਣ ਲਗਾਤਾਰ ਨਸ਼ੇ ਦੀ ਸਪਲਾਈ ਕਰਨ ਦਾ ਕੰਮ ਕਰਦਾ ਸੀ ਅਤੇ ਇਸ ਨੂੰ ਹੁਣ ਸਰਦੂਲਗੜ੍ਹ ਪੁਲਿਸ ਨੇ ਭਾਰੀ ਮਾਤਰਾ ਦੇ ਵਿੱਚ ਅਫੀਮ ਦੇ ਨਾਲ ਗ੍ਰਿਫਤਾਰ ਕਰ ਲਿਆ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।