ਪੜਚੋਲ ਕਰੋ

ਕੋਟਕਪੁਰਾ ਫਾਇਰਿੰਗ ਮਾਮਲੇ 'ਚ ਮੁਅੱਤਲ IG ਉਮਰਾਨੰਗਲ ਦਾ ਹੋਏਗਾ ਨਾਰਕੋ ਟੈਸਟ

ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਨਾਰਕੋ ਟੈਸਟ ਕੀਤਾ ਜਾਏਗਾ।

ਚੰਡੀਗੜ੍ਹ: ਕੋਟਕਪੂਰਾ ਪੁਲਿਸ ਫਾਇਰਿੰਗ ਕੇਸ ਦੀ ਜਾਂਚ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦਾ ਨਾਰਕੋ ਟੈਸਟ ਕੀਤਾ ਜਾਏਗਾ।ਆਈਜੀ ਨੇ ਨਾਰਕੋ ਟੈਸਟ ਲਈ ਅਦਾਲਤ ਵਿੱਚ ਦਾਇਰ ਕੀਤੀ ਨਵੀਂ ਐਸਆਈਟੀ ਦੀ ਅਰਜ਼ੀ ‘ਤੇ ਸਹਿਮਤੀ ਜਤਾਉਣ ਤੋਂ ਬਾਅਦ ਕਿਹਾ ਕਿ ਪੁਰਾਣੀ ਐਸਆਈਟੀ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵੀ ਨਾਰਕੋ ਟੈਸਟ ਹੋਣਾ ਚਾਹੀਦਾ ਹੈ।

ਦੱਸ ਦੇਈਏ ਕਿ ਪੰਜਾਬ ਦੀ ਕੈਪਟਨ ਸਰਕਾਰ ਤਰਫੋਂ ਕੋਟਕਪੁਰਾ ਪੁਲਿਸ ਫਾਇਰਿੰਗ ਕੇਸ ਦੀ ਜਾਂਚ 2015 ਤੋਂ ਚੱਲ ਰਹੀ ਹੈ। ਗਠਿਤ ਕੀਤੀ ਗਈ ਦੂਜੀ ਐਸਆਈਟੀ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਮੁਅੱਤਲ ਆਈਜੀ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਨਾਰਕੋ ਟੈਸਟ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ ਅਤੇ ਉਹ ਇਸ ਲਈ ਤਿਆਰ ਹਨ।

ਛੇ ਸਾਲ ਪਹਿਲਾਂ ਅਕਾਲੀ ਦਲ ਦੇ ਸ਼ਾਸਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀਆਂ ਕਈ ਵਾਰਦਾਤਾਂ ਇਕ ਤੋਂ ਬਾਅਦ ਇਕ ਵਾਪਰੀਆਂ ਸੀ। ਅਕਤੂਬਰ 2015 ਵਿਚ, ਲੋਕਾਂ ਨੇ ਕੋਟਕਪੁਰਾ ਚੌਕ 'ਚ ਧਰਨਾ ਦਿੱਤਾ ਸੀ।ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਗਈ ਪੰਜਾਬ ਪੁਲਿਸ ਦੀ ਧਰਨਾ ਸਥਲ ਤੇ ਝੜਪ ਹੋ ਗਈ।ਇਸ ਮਗਰੋਂ ਪੁਲਿਸ ਨੂੰ ਹਵਾ ਵਿੱਚ ਫਾਇਰ ਕਰਨਾ ਪਿਆ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ, ਇਹ ਮੁੱਦਾ ਉਸ ਸਮੇਂ ਰਾਜਨੀਤਿਕ ਬਣ ਗਿਆ ਜਦੋਂ ਅਮਰਿੰਦਰ ਸਿੰਘ ਨੇ ਇਨ੍ਹਾਂ ਮਾਮਲਿਆਂ ਵਿੱਚ ਸਰਕਾਰ ਬਣਨ ਤੇ ਕਮਿਸ਼ਨ ਕਾਇਮ ਕਰਨ ਅਤੇ ਬਾਦਲਾਂ ਨੂੰ ਜੇਲ੍ਹ ਵਿੱਚ ਸੁੱਟਣ ਦਾ ਦਾਅਵਾ ਕੀਤਾ ਸੀ।

ਇਸ ਕੇਸ ਵਿੱਚ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ‘ਤੇ ਕੈਪਟਨ ਸਰਕਾਰ ਨੇ ਐਸਆਈਟੀ ਦਾ ਗਠਨ ਕੀਤਾ ਸੀ। ਐਸਆਈਟੀ ਨੇ ਤਤਕਾਲੀ ਆਈਜੀ ਉਮਰਾਨੰਗਲ ਅਤੇ ਉਸ ਸਮੇਂ ਦੇ ਐਸਐਸਪੀ ਚਰਨਜੀਤ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਅਤੇ ਸਾਬਕਾ ਡੀਜੀਪੀ ਸਮੇਤ ਕਈ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ, ਪਰ ਪੰਜਾਬ ਹਰਿਆਣਾ ਹਾਈ ਕੋਰਟ ਨੇ ਐਸਆਈਟੀ ਦੇ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਦੋਸ਼ ਪੱਤਰ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਅਤੇ ਸਿਰੇ ਤੋਂ ਖਾਰਜ ਕਰ ਦਿੱਤਾ। 

ਹਾਈ ਕੋਰਟ ਨੇ ਸਰਕਾਰ ਨੂੰ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਕੁੰਵਰ ਵਿਜੇ ਪ੍ਰਤਾਪ ਤੋਂ ਬਿਨਾਂ ਨਵੀਂ ਐਸਆਈਟੀ ਵੱਲੋਂ ਦੁਬਾਰਾ ਜਾਂਚ ਕਰਾਉਣ ਦੇ ਆਦੇਸ਼ ਦਿੱਤੇ। ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਿਚ ਹੁਣ ਇਕ ਨਵੀਂ ਐਸਆਈਟੀ ਬਣਾਈ ਗਈ ਹੈ, ਜਿਸ ਨੇ ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਹੈ।

ਇਹ ਐਸਆਈਟੀ ਹੁਣ ਪੁਰਾਣੇ ਅਧਿਕਾਰੀਆਂ ਦਾ ਨਾਰਕੋ ਟੈਸਟ ਕਰਵਾਉਣਾ ਚਾਹੁੰਦੀ ਹੈ। ਇਸ ਲਈ ਆਈਜੀ ਉਮਰਾਨੰਗਲ ਨਾਰਕੋ ਟੈਸਟ ਲਈ ਤਿਆਰ ਹੈ, ਪਰ ਪਹਿਲੇ ਐਸਆਈਟੀ ਦੇ ਆਈਜੀ ਵਿਜੇ ਪ੍ਰਤਾਪ ਦਾ ਨਾਰਕੋ ਟੈਸਟ ਵੀ ਚਾਹੁੰਦੇ ਹਨ।ਹਾਈ ਕੋਰਟ ਵੱਲੋਂ ਜਾਂਚ ਖਾਰਜ ਕਰਨ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਈਜੀ ਵਿਜੇ ਪ੍ਰਤਾਪ ਨੇ ਸਵੈਇੱਛੁਕ ਰਿਟਾਇਰਮੈਂਟ ਲੈ ਲਈ ਸੀ। ਹੁਣ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Embed widget