ਪੜਚੋਲ ਕਰੋ
Advertisement
ਜ਼ਮੀਨੀ ਵਿਵਾਦ ਦੇ ਚੱਲਦਿਆਂ ਸਸਪੈਂਡ ਪੁਲਿਸ ਮਲਾਜ਼ਮ ਨੇ ਕੀਤਾ ਪਤਨੀ ਤੇ ਪੁੱਤ ਦਾ ਕਤਲ
ਹਲਕਾ ਮਲੋਟ ਦੇ ਪਿੰਡ ਸਰਾਵਾ ਬੋਦਲਾ ਵਿੱਚ ਘਰੇਲੂ ਜ਼ਮੀਨੀ ਝਗੜੇ ਦੇ ਮਾਮਲੇ ਵਿੱਚ ਸਤਨਾਮ ਸਿੰਘ ਨਾਮੀ ਵਿਅਕਤੀ ਵੱਲੋਂ ਆਪਣੀ ਪਤਨੀ ਤੇ ਪੁੱਤਰ ਦਾ ਕਤਲ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਫਿਲਹਾਲ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ।
ਮਲੋਟ: ਅੱਜ ਸਵੇਰੇ ਹਲਕਾ ਮਲੋਟ ਦੇ ਪਿੰਡ ਸਰਾਵਾ ਬੋਦਲਾ ‘ਚ ਜ਼ਮੀਨੀ ਵਿਵਾਦ ਕਰਕੇ ਇੱਕ ਸਤਨਾਮ ਸਿੰਘ ਨੇ ਆਪਣੀ ਪਤਨੀ ਤੇ ਬੇਟੇ ਦਾ ਕਤਲ ਕਰ ਦਿੱਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਦੋਸ਼ੀ ਸਤਨਾਮ ਸਿੰਘ ਨੇ ਆਪਣੀ ਰਾਈਫਲ ਨਾਲ ਆਪਣੀ ਪਤਨੀ ਤੇ ਬੇਟੇ ਨੂੰ ਗੋਲੀ ਮਾਰ ਦਿੱਤੀ। ਇਸ ਮਗਰੋਂ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਉਧਰ, ਘਟਨਾ ਬਾਰੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਸ਼ੀ ਸਤਨਾਮ ਸਿੰਘ ਪੰਜਾਬ ਪੁਲਿਸ ਤੋਂ ਸਸਪੈਂਡ ਸੀ ਤੇ ਸ਼ਰਾਬ ਦਾ ਆਦੀ ਸੀ ਜਿਸ ਨੇ ਅੱਜ ਸਵੇਰੇ ਆਪਣੀ ਰਾਈਫਲ ਨਾਲ ਆਪਣੇ ਛੋਟੇ ਬੇਟੇ ਤੇ ਪਤਨੀ ਦਾ ਕਤਲ ਕਰ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੂਜੇ ਪਾਸੇ ਥਾਣਾ ਕਬਰ ਵਾਲਾ ਪੁਲਿਸ ਦੇ ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਜਿਸ ਮਗਰੋਂ ਉਨ੍ਹਾਂ ਵਲੋਂ ਮੌਕੇ ‘ਤੇ ਪਹੁੰਚ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਕ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ।
ਮੁਲਜ਼ਮ ਅਜੇ ਫਰਾਰ ਹੈ ਜਿਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਮਨੋਰੰਜਨ
ਕ੍ਰਿਕਟ
ਪੰਜਾਬ
Advertisement