ਮਲੋਟ: ਅੱਜ ਸਵੇਰੇ ਹਲਕਾ ਮਲੋਟ ਦੇ ਪਿੰਡ ਸਰਾਵਾ ਬੋਦਲਾ ‘ਚ ਜ਼ਮੀਨੀ ਵਿਵਾਦ ਕਰਕੇ ਇੱਕ ਸਤਨਾਮ ਸਿੰਘ ਨੇ ਆਪਣੀ ਪਤਨੀ ਤੇ ਬੇਟੇ ਦਾ ਕਤਲ ਕਰ ਦਿੱਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਦੋਸ਼ੀ ਸਤਨਾਮ ਸਿੰਘ ਨੇ ਆਪਣੀ ਰਾਈਫਲ ਨਾਲ ਆਪਣੀ ਪਤਨੀ ਤੇ ਬੇਟੇ ਨੂੰ ਗੋਲੀ ਮਾਰ ਦਿੱਤੀ। ਇਸ ਮਗਰੋਂ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਉਧਰ, ਘਟਨਾ ਬਾਰੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਸ਼ੀ ਸਤਨਾਮ ਸਿੰਘ ਪੰਜਾਬ ਪੁਲਿਸ ਤੋਂ ਸਸਪੈਂਡ ਸੀ ਤੇ ਸ਼ਰਾਬ ਦਾ ਆਦੀ ਸੀ ਜਿਸ ਨੇ ਅੱਜ ਸਵੇਰੇ ਆਪਣੀ ਰਾਈਫਲ ਨਾਲ ਆਪਣੇ ਛੋਟੇ ਬੇਟੇ ਤੇ ਪਤਨੀ ਦਾ ਕਤਲ ਕਰ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਥਾਣਾ ਕਬਰ ਵਾਲਾ ਪੁਲਿਸ ਦੇ ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਜਿਸ ਮਗਰੋਂ ਉਨ੍ਹਾਂ ਵਲੋਂ ਮੌਕੇ ‘ਤੇ ਪਹੁੰਚ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਕ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ।

ਮੁਲਜ਼ਮ ਅਜੇ ਫਰਾਰ ਹੈ ਜਿਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਏਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904