Punjab Flood: ਪਹਾੜਾਂ 'ਚ ਮੀਂਹ ਕਾਰਨ ਸਤਲੁਜ-ਘੱਗਰ 'ਚ ਹੜ੍ਹ ! ਹੁਸੈਨੀਵਾਲਾ ਤੋਂ ਪਾਕਿਸਤਾਨ ਵੱਲ ਛੱਡਿਆ ਪਾਣੀ, 2 ਦੀ ਮੌਤ
Weather Update: ਪੰਜਾਬ ਦੇ ਹਾਲਾਤ ਅਜੇ ਵੀ ਚਿੰਤਾਜਨਕ ਹਨ। ਸਤਲੁਜ 'ਚ ਪਾੜ ਪੈਣ ਕਾਰਨ ਫਿਰੋਜ਼ਪੁਰ ਦੇ ਹੁਸੈਨੀਵਾਲਾ ਤੋਂ ਦਰਿਆ ਦਾ ਪਾਣੀ ਪਾਕਿਸਤਾਨ ਵੱਲ ਛੱਡਿਆ ਗਿਆ। ਪਟਿਆਲਾ ਦੇ ਨੇੜਲੇ ਪਿੰਡਾਂ ਭਾਗਪੁਰ ਅਤੇ ਡਡਵਾ ਵਿੱਚ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ।
Punjab News: ਹਿਮਾਚਲ ਪ੍ਰਦੇਸ਼ ਅਤੇ ਜੰਮੂ 'ਚ ਸ਼ਨੀਵਾਰ ਰਾਤ ਨੂੰ ਹੋਈ ਬਾਰਿਸ਼ ਕਾਰਨ ਘੱਗਰ ਅਤੇ ਸਤਲੁਜ ਦਰਿਆ 'ਚ ਉਛਾਲ ਹੈ। ਘੱਗਰ ਦਾ ਪਾਣੀ ਪਟਿਆਲਾ ਦੇ ਪਿੰਡਾਂ ਵਿੱਚ ਦਾਖਲ ਹੋਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਸੂਬੇ 'ਚ ਐਤਵਾਰ ਨੂੰ ਇੱਕ ਵਿਦਿਆਰਥੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਮੌਸਮ ਵਿਭਾਗ ਨੇ ਪੰਜਾਬ ਵਿੱਚ 26 ਜੁਲਾਈ ਤੱਕ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਦੇ ਹਾਲਾਤ ਅਜੇ ਵੀ ਚਿੰਤਾਜਨਕ ਹਨ। ਸਤਲੁਜ 'ਚ ਪਾੜ ਪੈਣ ਕਾਰਨ ਫਿਰੋਜ਼ਪੁਰ ਦੇ ਹੁਸੈਨੀਵਾਲਾ ਤੋਂ ਦਰਿਆ ਦਾ ਪਾਣੀ ਪਾਕਿਸਤਾਨ ਵੱਲ ਛੱਡਿਆ ਗਿਆ। ਪਟਿਆਲਾ ਦੇ ਨੇੜਲੇ ਪਿੰਡਾਂ ਭਾਗਪੁਰ ਅਤੇ ਡਡਵਾ ਵਿੱਚ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੂਜੇ ਪਾਸੇ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਹਰੀਏਵਾਲ ਵਿੱਚ ਸਤਲੁਜ ’ਤੇ ਬਣਿਆ ਧੁੱਸੀ ਬੰਨ੍ਹ ਟੁੱਟਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਧਰਨੌਲੀ (ਇੰਦੌਰਾ) ਦੇ 12ਵੀਂ ਜਮਾਤ ਦੇ ਵਿਦਿਆਰਥੀ ਯਸ਼ ਠਾਕੁਰ (18) ਦੀ ਤਲਵਾੜਾ ਵਿੱਚ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਆਲਮਪੁਰ 'ਚ ਕਾਲੀ ਬੇਈ 'ਚ 51 ਸਾਲਾ ਵਿਅਕਤੀ ਰੁੜ੍ਹ ਗਿਆ। ਉਸ ਦੀ ਪਛਾਣ ਮਹਿੰਦਰਪਾਲ ਸਿੰਘ ਵਜੋਂ ਹੋਈ ਹੈ।
ਓਧਰ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਨੂੰ ਪੰਜਾਬ ਨਾਲ ਜੋੜਨ ਵਾਲੇ ਚੱਕੀ ਪੁਲ ਦਾ ਮੁਆਇਨਾ ਕਰਨ ਲਈ ਪਠਾਨਕੋਟ ਪੁੱਜੇ ਐਨਐਚਏਆਈ ਦੇ ਅਧਿਕਾਰੀਆਂ ਨੇ ਕਿਹਾ ਕਿ ਹੁਣ ਇਸ ਨੂੰ ਬਚਾਉਣਾ ਮੁਸ਼ਕਲ ਹੈ। ਇਹ ਕਿਸੇ ਸਮੇਂ ਵੀ ਹਾਦਸੇ ਦਾ ਸ਼ਿਕਾਰ ਹੋ ਸਕਦਾ ਹੈ। ਇਸ ਲਈ ਹੁਣ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ 25 ਕਿਲੋਮੀਟਰ ਦਾ ਵਾਧੂ ਸਫ਼ਰ ਕਰਨਾ ਪਵੇਗਾ।
CM ਨੇ ਲਿਆ ਹਲਾਤਾਂ ਦਾ ਜਾਇਜ਼ਾ
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਨੰਗਲ ਪੁੱਜੇ। ਇੱਥੇ ਉਨ੍ਹਾਂ ਅਧਿਕਾਰੀਆਂ ਨਾਲ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸਤਲੁਜ ਅਤੇ ਸਵਾਂ ਦਰਿਆਵਾਂ ਨੂੰ ਹਿਮਾਚਲ ਪ੍ਰਦੇਸ਼ ਦੀ ਤਰਜ਼ 'ਤੇ ਚੈਨਲਾਈਜ਼ ਕੀਤਾ ਜਾਵੇਗਾ, ਤਾਂ ਜੋ ਪੰਜਾਬ ਦੇ ਨਾਲ-ਨਾਲ ਹੜ੍ਹਾਂ ਨੂੰ ਵੀ ਰੋਕਿਆ ਜਾ ਸਕੇ।