Lok Sabha Elections 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਗੂ ਸਵਰਨ ਸਲਾਰੀਆ ਨੇ ਪਾਰਟੀ ਵਿੱਚ ਤਣਾਅ ਵਧਾ ਦਿੱਤਾ ਹੈ। ਭਾਜਪਾ ਨੇਤਾ ਸਵਰਨ ਸਲਾਰੀਆ ਨੇ ਸੋਮਵਾਰ (8 ਅਪ੍ਰੈਲ) ਨੂੰ ਐਲਾਨ ਕੀਤਾ ਕਿ ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨਗੇ, ਜਿੱਥੇ ਉਨ੍ਹਾਂ ਦੀ ਪਾਰਟੀ ਪਹਿਲਾਂ ਹੀ ਉਮੀਦਵਾਰ ਦਾ ਐਲਾਨ ਕਰ ਚੁੱਕੀ ਹੈ। ਉਨ੍ਹਾਂ ਆਜ਼ਾਦ ਵਜੋਂ ਚੋਣ ਲੜਨ ਤੋਂ ਵੀ ਇਨਕਾਰ ਕਰਦਿਆਂ ਕਿਹਾ ਕਿ ਉਹ ਚੋਣ ਨਿਸ਼ਾਨ ’ਤੇ ਹੀ ਲੜਨਗੇ। ਇਹ 13 ਅਪ੍ਰੈਲ ਤੱਕ ਸਾਫ਼ ਹੋ ਜਾਵੇਗਾ।


ਸਵਰਨ ਸਲਾਰੀਆ ਨੇ ਸੰਸਦ ਮੈਂਬਰ ਅਤੇ ਅਦਾਕਾਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਗੁਰਦਾਸਪੁਰ ਤੋਂ 2017 ਦੀ ਉਪ ਚੋਣ ਭਾਜਪਾ ਦੀ ਟਿਕਟ 'ਤੇ ਲੜੀ ਸੀ, ਪਰ ਉਸ ਸਮੇਂ ਉਹ ਕਾਂਗਰਸ ਦੇ ਸੁਨੀਲ ਜਾਖੜ ਤੋਂ ਚੋਣ ਹਾਰ ਗਏ ਸਨ। ਜਾਖੜ ਹੁਣ ਭਾਜਪਾ ਦੇ ਪੰਜਾਬ ਪ੍ਰਧਾਨ ਹਨ।


ਕੀ ਸਵਰਨ ਸਲਾਰੀਆ ਗੁਰਦਾਸਪੁਰ ਤੋਂ ਲੜਣਗੇ ਚੋਣ?


ਭਾਜਪਾ ਆਗੂ ਸਵਰਨ ਸਲਾਰੀਆ ਨੇ ਕਿਹਾ ਕਿ ਮੈਂ ਪਿਛਲੇ ਕਈ ਸਾਲਾਂ ਤੋਂ ਗੁਰਦਾਸਪੁਰ ਹਲਕੇ ਵਿੱਚ ਕੰਮ ਕਰ ਰਿਹਾ ਹਾਂ। ਮੇਰੇ ਹਲਕੇ ਦੇ ਲੋਕ ਕਹਿ ਰਹੇ ਹਨ ਕਿ ਉਹ ਮੇਰੀ ਜਿੱਤ ਯਕੀਨੀ ਬਣਾਉਣਗੇ। ਮੈਂ ਗਾਰੰਟੀ ਦਿੰਦਾ ਹਾਂ ਕਿ ਮੈਂ 2.50 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤਾਂਗਾ।  ਦੱਸ ਦੇਈਏ ਕਿ ਭਾਜਪਾ ਨੇ ਗੁਰਦਾਸਪੁਰ ਹਲਕੇ ਤੋਂ ਸਾਬਕਾ ਵਿਧਾਇਕ ਦਿਨੇਸ਼ ਬੱਬੂ ਨੂੰ ਉਮੀਦਵਾਰ ਬਣਾਇਆ ਹੈ। ਇਸ ਸਮੇਂ ਸੰਨੀ ਦਿਓਲ ਗੁਰਦਾਸਪੁਰ ਤੋਂ ਸੰਸਦ ਮੈਂਬਰ ਹਨ ਪਰ ਪਾਰਟੀ ਨੇ ਉਨ੍ਹਾਂ ਦੀ ਟਿਕਟ ਰੱਦ ਕਰ ਦਿੱਤੀ ਹੈ।


ਦਿਨੇਸ਼ ਬੱਬੂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ


ਗੁਰਦਾਸਪੁਰ ਤੋਂ ਭਾਜਪਾ ਵੱਲੋਂ ਐਲਾਨੇ ਗਏ ਉਮੀਦਵਾਰ ਦਿਨੇਸ਼ ਬੱਬੂ ਪਠਾਨਕੋਟ ਦੇ ਸੁਜਾਨਪੁਰ ਤੋਂ ਤਿੰਨ ਵਾਰ ਸਾਬਕਾ ਵਿਧਾਇਕ ਹਨ। ਸ਼੍ਰੋਮਣੀ ਅਕਾਲੀ ਦਲ ਛੱਡਣ ਤੋਂ ਬਾਅਦ 1996 ਤੋਂ ਬਾਅਦ ਪਹਿਲੀ ਵਾਰ ਭਾਜਪਾ ਪੰਜਾਬ ਵਿੱਚ ਆਜ਼ਾਦ ਤੌਰ ’ਤੇ ਲੋਕ ਸਭਾ ਚੋਣਾਂ ਲੜ ਰਹੀ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।