(Source: ECI/ABP News/ABP Majha)
ਆਪ' ਸਰਕਾਰ ਬਣਦਿਆਂ ਹੀ ਮੁੜ ਧਰਨੇ ਸ਼ੁਰੂ, ਸਫਾਈ ਸੇਵਕ ਵੱਲੋਂ ਪੈਟਰੋਲ ਛਿੜਕ ਕੇ ਅੱਗ ਲਾਉਣ ਕੋਸ਼ਿਸ਼
ਪੰਜਾਬ ਅੰਦਰ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ੱਕ ਸਾਰਿਆਂ ਵਰਗਾਂ ਨੂੰ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ ਪਰ ਧਰਨੇ-ਮੁਜ਼ਾਹਰੇ ਸ਼ੁਰੂ ਹੋ ਗਏ ਹਨ।
ਬਰਨਾਲਾ: ਪੰਜਾਬ ਅੰਦਰ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ੱਕ ਸਾਰਿਆਂ ਵਰਗਾਂ ਨੂੰ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ ਪਰ ਧਰਨੇ-ਮੁਜ਼ਾਹਰੇ ਸ਼ੁਰੂ ਹੋ ਗਏ ਹਨ। ਪਿਛਲੇ ਛੇ ਦਿਨਾਂ ਤੋਂ ਨਗਰ ਕੌਂਸਲ ਭਦੌੜ ਦੇ ਗੇਟ ਅੱਗੇ ਸਫਾਈ ਸੇਵਕਾਂ ਤੇ ਨਗਰ ਕੌਂਸਲ ਦੇ ਕੱਚੇ ਪੱਕੇ ਅਧਿਕਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ।
ਅੱਜ ਕਾਰਜਸਾਧਕ ਅਫਸਰ ਮੋਹਿਤ ਸ਼ਰਮਾ ਨਾਲ ਤਨਖਾਹਾਂ ਦੇਣ ਦੇ ਸਬੰਧ ਵਿੱਚ ਗੱਲਬਾਤ ਕਰਨ ਲਈ ਮੀਟਿੰਗ ਸੱਦੀ ਗਈ ਸੀ ਪਰ ਤਕਰੀਬਨ 12 ਵਜੇ ਚੱਲ ਰਹੀ ਮੀਟਿੰਗ ਦੌਰਾਨ ਹੀ ਉੱਚ ਅਧਿਕਾਰੀਆਂ ਦੀਆਂ ਗੱਲਾਂ ਨਾਲ ਸਹਿਮਤ ਨਾ ਹੁੰਦਿਆਂ ਸਫ਼ਾਈ ਸੇਵਕ ਰਮੇਸ਼ ਕੁਮਾਰ ਨੇ ਆਪਣੇ ਸਰੀਰ ਉੱਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਨੂੰ ਮੌਕੇ 'ਤੇ ਸਫ਼ਾਈ ਸੇਵਕਾਂ ਅਤੇ ਨਗਰ ਕੌਂਸਲ ਅਧਿਕਾਰੀਆਂ ਨੇ ਸੰਭਾਲਦਿਆਂ ਹੋਇਆ ਉਸ ਨੂੰ ਅੱਗ ਲਗਾਉਣ ਤੋਂ ਰੋਕ ਲਿਆ। ਉਸ ਦੇ ਕੱਪੜੇ ਬਦਲਵਾ ਦਿੱਤੇ ਤੇ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਾਫੀ ਜੱਦੋ-ਜਹਿਦ ਤੋਂ ਬਾਅਦ ਨਗਰ ਕੌਂਸਲ ਦੇ ਅਧਿਕਾਰੀ ਨਗਰ ਕੌਂਸਲ ਅਧੀਨ ਆਉਂਦੀਆਂ ਜਾਇਦਾਦਾਂ ਵੇਚ ਕੇ ਜਾਂ ਬੈਂਕ ਤੋਂ ਲੋਨ ਲੈ ਕੇ ਸਫ਼ਾਈ ਸੇਵਕਾਂ ਦੀ ਤਨਖ਼ਾਹ ਦੇਣ ਲਈ ਰਾਜ਼ੀ ਹੋ ਗਿਆ। ਸਫ਼ਾਈ ਸੇਵਕਾਂ ਦੀ ਤਿੰਨ ਮਹੀਨੇ ਦੀ ਤਨਖਾਹ ਤੇ ਇੱਕ ਮਹੀਨੇ ਦਾ ਪੀਐਫ਼ ਜਿਸ ਦੀ ਲਿਖਤੀ ਰੂਪ ਵਿੱਚ ਗਾਰੰਟੀ ਲੈਣ ਤੋਂ ਬਾਅਦ ਸਫਾਈ ਸੇਵਕਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ।
ਇਹ ਵੀ ਪੜ੍ਹੋ :ਭਗਵੰਤ ਮਾਨ ਵੱਲੋਂ 25 ਹਜ਼ਾਰ ਨੌਕਰੀਆਂ ਦੇ ਐਲਾਨ ਤੋਂ ਖੁਸ਼ ਨਹੀਂ ਬੇਰੁਜਗਾਰ ? ਅਧਿਆਪਕ ਯੂਨੀਅਨ ਦੇ ਪ੍ਰਧਾਨ ਨੇ ਕਹੀ ਵੱਡੀ ਗੱਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490