ਰਾਜਪੁਰਾ: ਅੱਜ ਸਫਾਈ ਕਰਮਚਾਰੀ ਯੂਨੀਅਨ ਰਾਜਪੁਰਾ ਅਤੇ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਰਾਜਪੁਰਾ-ਪਟਿਆਲਾ ਹਾਈਵੇ ਲਿਬਰਟੀ ਚੌਂਕ ਨੇੜੇ ਰੋਸ ਮੁਜਾਹਰਾ ਕੀਤਾ ਗਿਆ। ਤੇਜ਼ ਬਾਰਿਸ਼ ਹੋਣ ਦੇ ਬਾਵਜੂਦ ਮਜ਼ਦੂਰਾਂ ਨੇ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।


ਇਸ ਸਬੰਧੀ ਗੱਲਬਾਤ ਯੂਨੀਅਨ ਦੇ ਪ੍ਰਧਾਨ ਹੰਸਰਾਜ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ "ਪੰਜਾਬ ਸਰਕਾਰ ਸਾਡੇ ਨਾਲ ਧੱਕਾ ਕਰ ਰਹੀ ਹੈ ਅਤੇ ਰੋਜ਼ਾਨਾ ਹੀ ਚੰਡੀਗੜ੍ਹ ਵਿਖੇ ਬੁਲਾ ਕੇ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਤੇ ਕੋਈ ਵੀ ਠੋਸ ਸਿੱਟਾ ਨਹੀਂ ਕੱਢਿਆ ਜਾ ਰਿਹਾ ਹੈ।"


ਉਨ੍ਹਾਂ ਕਿਹਾ ਕਿ "ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।ਸਿਵਰੇਜ ਮੈਨ, ਇਲੈਕਟ੍ਰੀਸ਼ਨ, ਫਾਇਰਮੈਨ ਸਮੇਤ ਹੋਰ ਮੁਲਾਜ਼ਮ ਬਿਨਾਂ ਸ਼ਰਤ ਪੱਕੇ ਕੀਤੇ ਜਾਣੇ ਚਾਹੀਦੇ ਹਨ।"


ਉਨ੍ਹਾਂ ਕਿਹਾ ਕਿ "ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ  ਸ਼ਹਿਰ ਦਾ ਸਾਰਾ ਕੂੜਾ ਤੇ ਗੰਦਗੀ ਪਬਲਿਕ ਪਲੇਸ ਤੇ ਰਹੇਗੀ।"