SYL 'ਤੇ ਚੱਲਿਆ ਅਸਤੀਫਿਆਂ ਦਾ ਦੌਰ
ਏਬੀਪੀ ਸਾਂਝਾ | 16 Nov 2016 01:59 PM (IST)
ਚੰਡੀਗੜ੍ਹ: ਐਸਵਾਈ ਐਲ ਦੇ ਮੁੱਦੇ 'ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸ ਮੁੱਦੇ ਨੂੰ ਲੈ ਕੇ ਲਗਾਤਾਰ ਅਸਤੀਫਿਆਂ ਦਾ ਦੌਰ ਚੱਲ ਰਿਹਾ ਹੈ। ਅੱਜ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਲੁਧਿਆਣਾ ਤੋਂ ਅਜਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਤੇ ਜਲੰਧਰ ਦੇ ਵਿਧਾਇਕ ਤੇ ਸਾਬਕਾ ਅਕਾਲੀ ਲੀਡਰ ਪ੍ਰਗਟ ਸਿੰਘ ਨੇ ਵੀ ਵਿਧਾਇਕ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਵਿਧਾਇਕ ਵੀ ਐਸਵਾਈਐਲ ਮੁੱਦੇ 'ਤੇ ਆਪਣੇ ਅਸਤੀਫੇ ਵਿਧਾਨ ਸਭਾ ਸਪੀਕਰ ਨੂੰ ਭੇਜ ਚੁੱਕੇ ਹਨ। ਹਾਲਾਂਕਿ ਇਹਨਾਂ ਦੇ ਅਸਤੀਫੇ ਅਜੇ ਮੰਨਜ਼ੂਰ ਨਹੀਂ ਕੀਤੇ ਗਏ ਹਨ।