ਚੰਡੀਗੜ੍ਹ: ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ 'ਚ ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਪਾਸ ਕੀਤਾ ਜਾ ਸਕਦਾ ਹੈ। ਕੁੱਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਪਾਣੀ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਦੇ ਪੱਖ 'ਚ ਫੈਸਲਾ ਸੁਣਾਇਆ ਸੀ। ਪਰ ਬਾਵਜੂਦ ਇਸ ਦੇ ਪੰਜਾਬ ਸਰਕਾਰ ਹਰਿਆਣਾ ਨੂੰ ਪਾਣੀ ਨਾ ਦੇਣ ਦੀ ਜ਼ਿੱਦ 'ਤੇ ਅੜੀ ਹੋਈ ਹੈ।