SYL 'ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ
ਏਬੀਪੀ ਸਾਂਝਾ | 16 Nov 2016 10:22 AM (IST)
ਚੰਡੀਗੜ੍ਹ: ਐਸਵਾਈਐਲ ਦੇ ਮੁੱਦੇ 'ਤੇ ਅੱਜ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਇਸ ਸੈਸ਼ਨ 'ਚ ਹਰਿਆਣਾ ਨੂੰ ਪਾਣੀ ਨਾ ਦੇਣ ਦਾ ਮਤਾ ਪਾਸ ਕੀਤਾ ਜਾਵੇਗਾ। ਹਾਲਾਂਕਿ ਇਸ ਸ਼ੈਸ਼ਨ ਦੌਰਾਨ ਅਸਤੀਫਾ ਦੇ ਚੁੱਕੇ ਕਾਂਗਰਸੀ ਵਿਧਾਇਕ ਸਾਮਲ ਨਹੀਂ ਹੋਣਗੇ। ਮੁੱਖ ਮੰਤਰੀ ਬਾਦਲ ਨੇ ਕਾਂਗਰਸੀ ਵਿਧਾਇਕਾਂ ਨੂੰ ਸ਼ੈਸ਼ਨ 'ਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਸੀ। ਪਰ ਪੰਜਾਬ ਕਾਂਗਰਸ ਪ੍ਰਧਾਨ ਨੇ ਬਾਦਲ ਦੀ ਅਪੀਲ ਨੂੰ ਰੱਦ ਕਰਦਿਆਂ ਐਲਾਨ ਕੀਤਾ ਕਿ ਕਾਂਗਰਸੀ ਵਿਧਾਇਕ ਇਸ ਸ਼ੈਸ਼ਨ 'ਚ ਹਿੱਸਾ ਨਹੀਂ ਲੈਣਗੇ। ਇਸ 'ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦੀ ਇਸ ਮਸਲੇ 'ਚ ਕੋਈ ਦਿਲਚਸਪੀ ਨਹੀਂ ਹੈ।