ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਬੁੱਧਵਾਰ ਦੇਰ ਸ਼ਾਮ ਹੋਈ ਜਿਸ ਵਿਚ ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਬਾਰੇ ਸੁਣਾਏ ਜਾਣ ਵਾਲੇ ਫੈਸਲੇ ਦੇ ਪੈਣ ਵਾਲੇ ਸੰਭਾਵੀ ਅਸਰਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ।

ਇਸੇ ਮਸਲੇ ਉਤੇ ਵਿਚਾਰਾਂ ਕਰਨ ਅਤੇ ਨਵੀਂ ਰਣਨੀਤੀ ਘੜਨ ਲਈ ਅੱਜ ਸ਼ਾਮ ਨੂੰ ਛੇ ਵਜੇ ਵਜ਼ਾਰਤ ਦੀ ਮੀਟਿੰਗ ਸੱਦ ਲਈ ਗਈ ਹੈ। ਦੂਜੇ ਪਾਸੇ ਅਕਾਲ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸਤਲੁਜ ਯਮਨਾ ਲਿੰਕ ਨਹਿਰ ਦੀ ਖੁਦਾਈ ਕਿਸੇ ਵੀ ਕੀਮਤ ਉਤੇ ਨਹੀਂ ਹੋਣ ਦਿੱਤੀ ਜਾਵੇਗੀ।