ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ SYL ਨਹਿਰ ਬਾਰੇ ਹਰਿਆਣਾ ਸਰਕਾਰ ਨਾਲ ਕੀਤੀ ਮੀਟਿੰਗ 'ਤੇ ਕਿਹਾ ਹੈ ਕਿ ਮਾਨ ਨੂੰ ਮੁੱਦੇ ਬਾਰੇ ਪੂਰੀ ਤਿਆਰੀ ਕਰ ਕੇ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੱਕ ਹੈ, ਇਸ ਲਈ ਇਹ ਕਹਿ ਕੇ ਬਚਣ ਦੀ ਲੋੜ ਨਹੀਂ ਹੈ ਕਿ ਸੂਬੇ ਵਿਚ ਪਾਣੀ ਦੀ ਘਾਟ ਹੈ।


ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਕੋਲ ਲਿਜਾਣ ਦੇ ਬਿਆਨ ਦੀ ਨਿਖੇਧੀ ਕਰਦੇ ਹੋਏ ਬਿੱਟੂ ਨੇ ਕਿਹਾ ਗੱਲਬਾਤ ਦੀ ਕੋਈ ਗੁੰਜਾਇਸ਼ ਨਹੀ ਹੈ। ਇਸ ਦੌਰਾਨ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ 'ਪਾਣੀਆਂ ਦਾ ਰਾਖਾ' ਕਹਿੰਦਿਆਂ ਆਖਿਆ ਕਿ ਜੇਕਰ ਉਹ ਸਟੈਂਡ ਨਾ ਲੈਂਦੇ ਤਾਂ ਹੁਣ ਤਕ ਪੰਜਾਬ ਦਾ ਪਾਣੀ ਹਰਿਆਣਾ ਕੋਲ ਜਾ ਰਿਹਾ ਹੁੰਦਾ। 


ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਕਾਂਗਰਸੀ ਕੌਂਸਲਰ ਗਗਨਦੀਪ ਸਿੰਘ ਸੰਨੀ ਭੱਲਾ ਦੀ ਅਦਾਲਤ 'ਚ ਪੇਸ਼ੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸੂਬਾ ਸਰਕਾਰ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ।ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਇਸ ਦੇ ਅਧਿਰੀ ਸਰਕਾਰ ਦੇ ਇਸ਼ਾਰੇ ’ਤੇ ਵਿਰੋਧੀਆਂ ਨੂੰ ਧਮਕੀਆਂ ਦੇ ਰਹੇ ਹਨ ਪਰ ਉਹ ਡਰਨ ਵਾਲੇ ਨਹੀਂ ਅਤੇ ਅਦਾਲਤ ਤੱਕ ਪਹੁੰਚ ਕਰਨਗੇ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: