ਚੰਡੀਗੜ੍ਹ: ਐਸਵਾਈਐਲ ਨਹਿਰ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ। ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਐਸਵਾਈਐਲ ਨਹਿਰ ਦੇ ਵਿਵਾਦ ਸੰਬਧੀ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਇਸ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕੀਤਾ ਜਾਵੇ।
ਪਤਾ ਲੱਗਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਮੀਟਿੰਗ 'ਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ ਹਨ। ਉਧਰ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਅਟੈਂਡ ਕਰਨਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਮੀਟਿੰਗ ਦੌਰਾਨ ਵਿਚੋਲਗੀ ਦੀ ਭੂਮਿਕਾ ਨਿਭਾਉਣਗੇ। ਦੱਸ ਦਈਏ ਕਿ ਸੁਪਰੀਮ ਕੋਰਟ ਨੇ 28 ਜੁਲਾਈ ਨੂੰ ਹੁਕਮ ਦਿੱਤਾ ਸੀ ਕਿ ਕੇਂਦਰ ਸਰਕਾਰ ਵਿਚੋਲਗੀ ਰਾਹੀਂ ਦੋਵਾਂ ਸੂਬਿਆਂ ਵਿਚਾਲੇ ਐਸਵਾਈਐਲ ਵਿਵਾਦ ਨੂੰ ਸੁਲਝਾਏ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਿਰੁੱਧ ਚਿਤਾਵਨੀ ਦਿੰਦਿਆਂ ਕਿਹਾ ਕਿ ਦਰਿਆਈ ਪਾਣੀ ਸਰਹੱਦੀ ਸੂਬੇ ਦੇ ਲੋਕਾਂ ਖ਼ਾਸ ਤੌਰ ’ਤੇ ਕਿਸਾਨਾਂ ਦੀ ਜੀਵਨ ਰੇਖਾ ਹਨ। ਉਨ੍ਹਾਂ ਕਿਹਾ ਕਿ ਰਿਪੇਰੀਅਨ ਸਿਧਾਂਤ ਤਹਿਤ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ, ਮੁੱਖ ਮੰਤਰੀ ਨੂੰ ਹਮਾਇਤ ਦੇਵੇਗਾ।
ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਤੇ ਵਿਸ਼ਵ ਦਾ ਸ਼ਾਇਦ ਇਕਲੌਤਾ ਖੇਤਰ ਹੈ, ਜਿੱਥੇ ਰਿਪੇਰੀਅਨ ਸਿਧਾਂਤਾਂ ਦੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਰਿਪੇਰੀਅਨ ਸਿਧਾਂਤ ‘ਤੇ ਡਟ ਕੇ ਪਹਿਰਾ ਦੇਣ ਤਾਂ ਕਿ ਸੂਬੇ ਦੇ ਲੋਕਾਂ ਨੂੰ ਨਿਆਂ ਤੇ ਪਾਣੀ ਮਿਲ ਸਕੇ।
ਐਸਵਾਈਐਲ ਨਹਿਰ ਬਾਰੇ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ, ਕੇਂਦਰ ਸਰਕਾਰ ਕਰੇਗੀ ਵਿਚੋਲਗੀ
ਏਬੀਪੀ ਸਾਂਝਾ
Updated at:
18 Aug 2020 11:12 AM (IST)
ਐਸਵਾਈਐਲ ਨਹਿਰ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਨਗੇ। ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਐਸਵਾਈਐਲ ਨਹਿਰ ਦੇ ਵਿਵਾਦ ਸੰਬਧੀ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਕਿਹਾ ਸੀ ਕਿ ਇਸ ਦਾ ਨਿਬੇੜਾ ਆਪਸੀ ਸਹਿਮਤੀ ਨਾਲ ਕੀਤਾ ਜਾਵੇ।
- - - - - - - - - Advertisement - - - - - - - - -