SYL ਦਾ ਮੁੱਦਾ ਚੋਣਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼- ਸਪੀਕਰ
ਪੰਜਾਬ ਤੇ ਹਰਿਆਣਾ ਵਿਚਾਲੇ SYL ਨੂੰ ਲੈ ਕੇ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ।ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਬਾਰੇ ਕੀਤੇ ਦਾਅਵੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਘਿਰਦੀ ਜਾ ਰਹੀ ਹੈ।
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਵਿਚਾਲੇ SYL ਨੂੰ ਲੈ ਕੇ ਮੁੱਦਾ ਇਕ ਵਾਰ ਫਿਰ ਗਰਮਾ ਗਿਆ ਹੈ।ਆਮ ਆਦਮੀ ਪਾਰਟੀ ਦੇ MP ਸੁਸ਼ੀਲ ਗੁਪਤਾ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਬਾਰੇ ਕੀਤੇ ਦਾਅਵੇ ਮਗਰੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਘਿਰਦੀ ਜਾ ਰਹੀ ਹੈ।SYL ਦੇ ਮੁੱਦੇ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ, ਚੋਣਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਰਿਆਣਾ ਦੇ ਆਮ ਆਦਮੀ ਪਾਰਟੀ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਵੱਲੋਂ ਐਸ.ਵਾਈ.ਐਲ ਦੇ ਮੁੱਦੇ ‘ਤੇ ਦਿੱਤੇ ਬਿਆਨ ‘ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਹੈ ਕਿ, "ਚੋਣਾਂ ਦੌਰਾਨ ਅਜਿਹੇ ਮੁੱਦੇ ਅਕਸਰ ਉਠਾਏ ਜਾਂਦੇ ਹਨ। ਫਿਰਕਾਪ੍ਰਸਤੀ ਫੈਲੀ ਹੋਈ ਹੈ, ਪਰ ਲੋਕ ਹੁਣ ਸਮਝ ਚੁੱਕੇ ਹਨ।ਪੰਜਾਬ ਵਿੱਚ ਵੀ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜੋ ਸਫਲ ਨਹੀਂ ਹੋਈ।"
ਉਧਰ ਪਟਿਆਲਾ ਤੋਂ ਸੰਸਦ ਮੈਂਬਰ ਰਹੇ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੀ ਆਪ ਸਰਕਾਰ ਨੂੰ ਘੇਰਿਆ ਹੈ।ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ, "ਮੈਨੂੰ ਲਗਦਾ ਪੰਜਾਬ ਨੇ ਗੂੰਗੇ ਬੋਲਿਆਂ ਦੀ ਸੈਨਾ ਜਿਤਾ ਕੇ ਭੇਜ ਦਿੱਤੀ ਹੈ।ਸੁਸ਼ੀਲ ਗੁਪਤਾ ਦੇ ਪੰਜਾਬ ਵਿਰੋਧੀ SYL ਦੇ ਬਿਆਨ ਤੇ ਨਾਂ ਆਪ ਦੇ 92 ਵਿਧਾਇਕਾਂ ਚੋ ਕੋਈ ਬੋਲਿਆ ਤੇ ਨਾਂ 5 ਨਵੇਂ ਰਾਜ ਸਭਾ ਮੈਂਬਰਾਂ ਚੋਂ। ਜੇ ਅੱਜ ਮੂਸੇਵਾਲਾ ਗਾਣਾ ਕੱਢ ਦਵੇ ਤਾਂ ਇਹ ਜਰੂਰ ਬੋਲਣਗੇ।@BhagwantMann ਅੱਜ ਹੀ SYL ਤੇ ਆਪਣਾ ਸਟੈਂਡ ਸਪੱਸ਼ਟ ਕਰੇ।"
ਸਤਲੁਜ ਜਮੁਨਾ ਲਿੰਕ ਨਹਿਰ (SYL) 'ਤੇ ਆਮ ਆਦਮੀ ਪਾਰਟੀ( AAP ) ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਐਸਵਾਈਐੱਲ ਦੀ ਗਰੰਟੀ ਦਿੱਤੀ ਹੈ। ਸੁਸ਼ੀਲ ਗੁਪਤਾ ਨੇ ਕਿਹਾ ਕਿ 'AAP ਸਰਕਾਰ ਬਣਨ 'ਤੇ ਹਰਿਆਣਾ ਨੂੰ SYL ਦਾ ਪਾਣੀ ਮਿਲੇਗਾ'। ਇੰਨਾਂ ਹੀ ਨਹੀਂ ਉਨ੍ਹਾਂ ਨੇ ਦਾਅਵਾ ਕੀਤਾ ਕਿ 'ਹਰ ਪਿੰਡ 'ਚ SYL ਨਹਿਰ ਦਾ ਪਾਣੀ ਪਹੁੰਚੇਗਾ ਅਤੇ ਸੂਬੇ ਦੇ ਹਰ ਖੇਤ ਨੂੰ ਪਾਣੀ ਮਿਲੇਗਾ।
ਗੁਪਤਾ ਨੇ ਕਿਹਾ ਕਿ ਕੋਈ ਵੀ ਪਾਰਟੀ ਐਸਵਾਈਐਲ ਦਾ ਹੱਲ ਹੀ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਇਸ ਦਾ ਹੱਲ ਵੀ ਆਮ ਆਦਮੀ ਪਾਰਟੀ ਕਰੇਗੀ। ਇਸ ਤੋਂ ਪਹਿਲਾਂ ਗੁਪਤਾ ਨੇ ਦਾਅਵਾ ਕੀਤਾ ਸੀ ਕਿ 2024 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤੇ ਦਿੱਲੀ ਵਾਂਗ ਹਰਿਆਣਾ ਵਿੱਚ ਚੰਗੇ ਸਕੂਲ, ਚੰਗੀ ਸਿੱਖਿਆ, ਹਸਪਤਾਲ ਤੇ ਮੁਫਤ ਬਿਜਲੀ ਦੀ ਸਹੁਲਤ ਮਿਲੇਗੀ। ਇਹ ਸਹੂਲਤ ਪੰਜਾਬ ਵਿੱਚ ਵੀ ਹੈ ਤੇ ਹਰਿਆਣਾ ਵਿੱਚ ਵੀ ਲਾਗੂ ਕੀਤਾ ਜਾਵੇਗਾ।