(Source: ECI/ABP News)
SYL: ਕੇਂਦਰੀ ਜਲ ਸ਼ਕਤੀ ਮੰਤਰੀ ਨੇ 4 ਜਨਵਰੀ ਨੂੰ ਬੁਲਾਈ ਮੀਟਿੰਗ, ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ
SYL News: ਸਤਲੁਜ-ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ 'ਤੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਵੇਗੀ।
![SYL: ਕੇਂਦਰੀ ਜਲ ਸ਼ਕਤੀ ਮੰਤਰੀ ਨੇ 4 ਜਨਵਰੀ ਨੂੰ ਬੁਲਾਈ ਮੀਟਿੰਗ, ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ SYL News: Union Jal Shakti Minister called a meeting on January 4 CM of Haryana and Punjab will attend SYL: ਕੇਂਦਰੀ ਜਲ ਸ਼ਕਤੀ ਮੰਤਰੀ ਨੇ 4 ਜਨਵਰੀ ਨੂੰ ਬੁਲਾਈ ਮੀਟਿੰਗ, ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਹੋਣਗੇ ਸ਼ਾਮਲ](https://feeds.abplive.com/onecms/images/uploaded-images/2023/01/03/caf4f409146b31df3a7196813834cf931672709469294438_original.png?impolicy=abp_cdn&imwidth=1200&height=675)
SYL News: ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਫਿਰ ਗਰਮਾ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੌਰਾਨ ਕੋਈ ਹੱਲ ਨਾ ਨਿਕਲਣ ਮਗਰੋਂ ਹੁਣ ਕੇਂਦਰ ਸਰਕਾਰ ਅੱਗੇ ਆਈ ਹੈ। ਸਤਲੁਜ-ਯਮੁਨਾ ਲਿੰਕ ਨਹਿਰ (SYL) ਦੇ ਮੁੱਦੇ 'ਤੇ ਇਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਬੈਠਕ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ 4 ਜਨਵਰੀ ਨੂੰ ਦਿੱਲੀ ਵਿੱਚ ਮੀਟਿੰਗ ਲਈ ਬੁਲਾਇਆ ਹੈ। ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਐਸਵਾਈਐਲ ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ। ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਹਰਿਆਣਾ 'ਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ। ਨਵੰਬਰ ਮਹੀਨੇ ਵਿੱਚ ਦੋ ਘੰਟੇ ਚੱਲੀ ਮੈਰਾਥਨ ਮੀਟਿੰਗ ਵਿੱਚ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਮਾਨ ਨੇ ਇਹ ਕਹਿ ਕੇ ਗੱਲ ਖ਼ਤਮ ਕਰ ਦਿੱਤੀ ਕਿ ਪ੍ਰਧਾਨ ਮੰਤਰੀ ਹੀ ਮੀਟਿੰਗ ਕਰਕੇ ਇਸ ਮਸਲੇ ਦਾ ਹੱਲ ਕੱਢ ਸਕਦੇ ਹਨ।
ਦੇਖਣਾ ਹੋਵੇਗਾ ਕਿ 4 ਜਨਵਰੀ ਨੂੰ ਇਸ ਮਾਮਲੇ ਦਾ ਕੀ ਹੱਲ ਨਿਕਲਦਾ ਹੈ ਕਿਉਂਕਿ ਹੁਣ ਤੱਕ ਸਾਰੀਆਂ ਮੀਟਿੰਗਾਂ ਵਿੱਚ ਐਸਵਾਈਐਲ ਦੇ ਪਾਣੀ ਦਾ ਕੋਈ ਹੱਲ ਨਹੀਂ ਨਿਕਲਿਆ ਹੈ। ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਨਾਲ ਹੀ ਚੰਡੀਗੜ੍ਹ ਦੇ ਤਾਜ ਹੋਟਲ ਵਿੱਚ ਤਤਕਾਲੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਸਾਹਮਣੇ ਮੀਟਿੰਗ ਵੀ ਕੀਤੀ ਗਈ ਸੀ। ਪਰ ਕੋਈ ਨਤੀਜਾ ਨਹੀਂ ਨਿਕਲਿਆ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)