ਚੰਡੀਗੜ੍ਹ: ਐਸ.ਵਾਈ.ਐਲ. ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਸਮੇਤ ਪਾਰਟੀ ਨੇਤਾਵਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਨਾਲ ਮੁਲਾਕਾਤ ਕੀਤੀ।
ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਐਸ.ਵਾਈ.ਐਲ. ਦੇ ਮੁੱਦੇ 'ਤੇ ਰਾਜਪਾਲ ਨੂੰ ਮੰਗ ਪੱਤਰ ਸੌੰਪਿਆ। ਇਸ ਮੰਗ ਪੱਤਰ ਵਿੱਚ ਅਪੀਲ ਕੀਤੀ ਗਈ ਹੈ ਕਿ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਬਾਹਰੀ ਸੂਬਿਆਂ ਨੂੰ ਨਾ ਦਿੱਤੀ ਜਾਵੇ।
ਕਾਬਲੇਗੌਰ ਹੈ ਕਿ ਚੋਣਾਂ ਤੋਂ ਪਹਿਲਾਂ ਐਸ.ਵਾਈ.ਐਲ. ਦੇ ਮੁੱਦੇ 'ਤੇ ਸਿਆਸਤ ਗਰਮਾ ਗਈ ਹੈ। ਕਾਂਗਰਸ ਦੇ ਵਿਧਾਇਕ ਇਸ ਮੁੱਦੇ 'ਤੇ ਵਿਧਾਨ ਸਭਾ ਤੋਂ ਅਸਤੀਫਾ ਦੇ ਚੁੱਕੇ ਹਨ। ਆਮ ਆਦਮੀ ਪਾਰਟੀ ਵੀ ਇਸ ਮਸਲੇ ਨੂੰ ਲੈ ਕੇ ਧਰਨੇ-ਮੁਜ਼ਾਹਰੇ ਕਰ ਰਹੀ ਹੈ।