Tajinder Bagga Arrest : ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ 'ਤੇ 10 ਮਈ ਯਾਨੀ ਮੰਗਲਵਾਰ ਤੱਕ ਰੋਕ ਲਗਾ ਦਿੱਤੀ ਹੈ। ਜਸਟਿਸ ਅਨੂਪ ਚਿਤਕਾਰਾ ਨੇ ਬੱਗਾ ਦੀ ਪਟੀਸ਼ਨ 'ਤੇ ਦੇਰ ਰਾਤ ਉਨ੍ਹਾਂ ਦੇ ਘਰ ਜਾ ਕੇ ਸੁਣਵਾਈ ਕਰਦਿਆਂ ਇਹ ਫੈਸਲਾ ਦਿੱਤਾ।


ਮੋਹਾਲੀ ਅਦਾਲਤ ਨੇ ਸ਼ਨੀਵਾਰ ਸ਼ਾਮ ਨੂੰ ਹੀ ਬੱਗਾ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ 23 ਮਈ ਨੂੰ ਹੋਣੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਬੱਗਾ ਗ੍ਰਿਫਤਾਰੀ ਵਾਰੰਟ ਖਿਲਾਫ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਿਆ ਸੀ।


 




ਇਹ ਗ੍ਰਿਫਤਾਰੀ ਵਾਰੰਟ ਦਿਲਚਸਪ ਹੈ ਕਿਉਂਕਿ ਸ਼ੁੱਕਰਵਾਰ ਨੂੰ ਇਸ ਕਾਰਨ ਪੰਜਾਬ ਪੁਲਿਸ ਨੂੰ ਦਿੱਲੀ ਅਤੇ ਹਰਿਆਣਾ ਪੁਲਿਸ ਹੱਥੋਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਬੱਗਾ ਨੂੰ ਪੰਜਾਬ ਲੈ ਕੇ ਜਾਣ ਵਾਲੀ ਪੁਲਿਸ ਨੇ ਸਭ ਤੋਂ ਪਹਿਲਾਂ ਹਰਿਆਣਾ ਪੁਲਿਸ ਨੂੰ ਰੋਕਿਆ ਅਤੇ ਉਨ੍ਹਾਂ ਦੇ ਅਧਿਕਾਰੀਆਂ ਨੂੰ ਥਾਣੇ ਵਿੱਚ ਬਿਠਾਇਆ ਗਿਆ। ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਬੱਗਾ ਨੂੰ ਪੰਜਾਬ ਪੁਲਿਸ ਦੀ ਗ੍ਰਿਫਤ 'ਚੋਂ ਛੁਡਵਾ ਲਿਆ ਅਤੇ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ। ਬੱਗਾ ਇਸ ਸਮੇਂ ਦਿੱਲੀ ਵਿੱਚ ਹਨ।


ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜਿਆ ਨੋਟਿਸ


ਬੱਗਾ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਵੀ ਸਰਗਰਮ ਹੋ ਗਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਤੋਂ 7 ਦਿਨਾਂ ਵਿੱਚ ਜਵਾਬ ਤਲਬ ਕੀਤਾ ਗਿਆ ਹੈ। ਕਮਿਸ਼ਨ ਨੇ ਬੱਗਾ ਨੂੰ ਗ੍ਰਿਫ਼ਤਾਰੀ ਦੌਰਾਨ ਪੱਗ ਨਾ ਬੰਨ੍ਹਣ ਦੇਣ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਇੱਕ ਸਿੱਖ ਵਿਅਕਤੀ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਹੈ। ਮੁੱਖ ਸਕੱਤਰ ਨੂੰ ਜਵਾਬ ਦੇਣ ਲਈ 14 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ।