ਪੜਚੋਲ ਕਰੋ

ਭਗਵੰਤ ਮਾਨ ਦੀ ਕੈਪਟਨ ਅਮਰਿੰਦਰ ਨੂੰ ਵੰਗਾਰ, ਮਾਫ਼ੀਆ ਰਾਜ ਦੀ ਖਿੱਚੋ ਲਗਾਮ!

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਦਿਆਂ ਕਿਹਾ ਹੈ ਕਿ ਮਾਫ਼ੀਆ ਰਾਜ ਦੀ ਲਗਾਮ ਖਿੱਚੀ ਜਾਵੇ। ਸੂਬੇ ਵਿੱਚ ਮਾਫ਼ੀਆ ਰਾਜ ਵੱਲੋਂ ਰੋਜ਼ਾਨਾਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਦਾ ਇਲਜ਼ਾਮ ਲਾਉਂਦਿਆਂ ਮਾਨ ਨੇ ਕਿਹਾ ਹੈ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਦਰਕਿਨਾਰ ਕਰਕੇ ਅੱਖਾਂ ਬੰਦ ਕਰੀ ਬੈਠੀ ਹੈ। ਕਾਂਗਰਸ ਸਰਕਾਰ ਦੀ ਸਥਾਪਤੀ ਤੋਂ ਬਾਅਦ ਸੂਬੇ ਵਿੱਚ ਮਾਫ਼ੀਆ ਰਾਜ ਦਾ ਪ੍ਰਕੋਪ ਹੋਰ ਵੀ ਵਧਿਆ ਹੈ। ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਤੇ ਮੌਜੂਦਾ ਕਾਂਗਰਸ ਸਰਕਾਰ ਸੂਬੇ ਵਿੱਚ ਲੈਂਡ ਮਾਫ਼ੀਆ, ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਤੇ ਨਸ਼ਾ ਮਾਫ਼ੀਆ ਆਦਿ ਨੂੰ ਬੜ੍ਹਾਵਾ ਦੇਣ ਲਈ ਬਰਾਬਰ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਮਾਫ਼ੀਆ ਸੂਬਾ ਸਰਕਾਰ ਤੇ ਸਿਆਸੀ ਆਗੂਆਂ ਦੀ ਸਹਿ ਹੇਠ ਬਿਨਾ ਕਿਸੇ ਡਰ ਤੋਂ ਕਾਰਜ ਕਰ ਰਿਹਾ ਹੈ। ਮਾਨ ਨੇ ਕਿਹਾ ਕਿ ਇਹ ਮਾਫ਼ੀਆ ਇੰਨਾ ਬੇਖ਼ੌਫ ਕਾਰਜ ਕਰ ਰਿਹਾ ਹੈ ਕਿ ਉਹ ਕਾਨੂੰਨ ਤੇ ਪੁਲਿਸ ਤੋਂ ਨਹੀਂ ਡਰਦਾ। ਮੀਡੀਆ ਵਿੱਚ ਆਈਆਂ ਖ਼ਬਰਾਂ ਦਾ ਹਵਾਲਾ ਦਿੰਦੇ ਹੋਏ ਮਾਨ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਰੇਤ ਮਾਫ਼ੀਆ ਵੱਲੋਂ 20 ਸਾਲਾ ਨੌਜਵਾਨ ਦਾ ਕਤਲ ਕਰਨਾ ਇਹ ਸਿੱਧ ਕਰਦਾ ਹੈ ਕਿ ਸਿਆਸੀ ਆਗੂਆਂ ਦੇ ਸ਼ਹਿ ਨਾਲ ਮਾਫ਼ੀਆ ਦੇ ਲੋਕ ਲੋਕਾਂ ਦੀ ਜਾਨ ਲੈਣ 'ਤੇ ਵੀ ਉਤਾਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੀ ਹੀ ਘਟਨਾ ਕੁਝ ਦਿਨ ਪਹਿਲਾਂ ਮੋਗਾ ਖੇਤਰ ਵਿਚ ਵੀ ਹੋਈ ਸੀ ਜਿਸ ਵਿਚ ਵੀ ਰੇਤ ਮਾਫ਼ੀਆ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਨ੍ਹਾਂ ਮਾਮਲਿਆਂ ਵਿਚ ਚੁੱਪੀ ਵੀ ਕਾਂਗਰਸੀ ਆਗੂਆਂ ਦੀ ਮਾਫ਼ੀਆ ਨਾਲ ਮਿਲੀਭੁਗਤ ਜੱਗ ਜਾਹਿਰ ਕਰਦੀ ਹੈ। ਮਾਨ ਨੇ ਮੰਗ ਕੀਤੀ ਕਿ ਸਰਕਾਰ ਸੂਬੇ ਵਿਚ ਚੱਲ ਰਹੇ ਹਰ ਤਰ੍ਹਾਂ ਦੇ ਮਾਫ਼ੀਆ ਨੂੰ ਸਖ਼ਤੀ ਨਾਲ ਨਜਿੱਠੇ ਤੇ ਸੂਬੇ ਦੇ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਲੋਕਾਂ ਦੀ ਜਾਨ ਲੈਣ ਵਾਲੇ ਮਾਫ਼ੀਆ ਦੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਕਰਨ ਵਿਚ ਫ਼ੇਲ੍ਹ ਸਾਬਤ ਹੁੰਦੀ ਹੈ ਤਾਂ ਗੁੰਗੀ ਬੋਲੀ ਸਰਕਾਰ ਜਗਾਉਣ ਲਈ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget