Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ’ਤੇ ਬਾਦਲ ਪਰਿਵਾਰ ਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਤੱਕ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਕਥਿਤ ਤੌਰ ’ਤੇ ਨਿੱਜੀ ਕਾਰੋਬਾਰ ਲਈ ਯੋਜਨਾਵਾਂ ਬਣਾਈਆਂ ਤੇ ਬਾਅਦ ਵਿੱਚ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ। 



ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ਜਿਸ ’ਚ ਸਰਕਾਰ ਦੀ ਹਿੱਸੇਦਾਰੀ ਘਟਾ ਕੇ ਵੱਡੇ ਬੱਸ ਆਪਰੇਟਰਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ। ਇਸ ਦਾ ਸਿੱਧਾ ਲਾਭ ਬਾਦਲ ਪਰਿਵਾਰ ਨੂੰ ਮਿਲਿਆ ਤੇ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਲਗਾਤਾਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ’ਤੇ ਢਾਹ ਲਾਈ ਜਾਂਦੀ ਰਹੀ।


ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਪੰਜਾਬ ਟਰਾਂਸਪੋਰਟ ਸਕੀਮ-2018’ ਵਿੱਚ ਸੋਧ ਕਰ ਕੇ ਇਸ ਨੂੰ ‘ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022’ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਕੀਮ ਦੀ ਕਲਾਜ਼-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਹਿੱਸੇਦਾਰੀ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। 


ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ’ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ




ਦਿੱਲੀ ਸ਼ਰਾਬ ਘੁਟਾਲੇ 'ਚ ਇਕ ਹੋਰ ਗ੍ਰਿਫਤਾਰੀ, ED ਨੇ ਕਾਰੋਬਾਰੀ ਅਮਿਤ ਅਰੋੜਾ ਨੂੰ ਕੀਤਾ ਗ੍ਰਿਫਤਾਰ , BJP ਦੇ ਸਟਿੰਗ ਆਪ੍ਰੇਸ਼ਨ 'ਚ ਦਿਖਿਆ ਸੀ



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ