ਪੜਚੋਲ ਕਰੋ

ਸੁਖਬੀਰ ਬਾਦਲ ਲਈ ਨਵੀਂ ਚੁਣੌਤੀ, ਕੁਰਸੀ ਦੇ ਹਿੱਲ਼ਣ ਲੱਗੇ ਪਾਵੇ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਵੱਡੀ ਚੁਣੌਤੀ ਖੜ੍ਹੀ ਹੋਣ ਵਾਲੀ ਹੈ। ਬੇਸ਼ੱਕ ਇਸ ਵੇਲੇ ਵੱਡੀ ਗਿਣਤੀ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹੇ ਹਨ ਪਰ ਪਾਰਟੀ ਤੋਂ ਬਾਗੀ ਹੋਏ ਟਕਸਾਲੀ ਲੀਡਰਾਂ ਦੀਆਂ ਸਰਗਰਮੀਆਂ ਸੁਖਬੀਰ ਬਾਦਲ ਦੇ ਫਿਕਰ ਵਧਾਉਣ ਵਾਲੀਆਂ ਹਨ। ਢੀਂਡਸਾ ਪਰਿਵਾਰ ਦੀ ਬਗਾਵਤ ਤੇ ਦੂਜੇ ਅਕਾਲੀ ਦਲਾਂ ਦੇ ਲੀਡਰਾਂ ਦਾ ਇੱਕ ਮੰਚ 'ਤੇ ਆਉਣਾ, ਸੰਕੇਤ ਦਿੰਦੇ ਹਨ ਕਿ ਪੰਜਾਬ ਦਾ ਸਿਆਸੀ ਦ੍ਰਿਸ਼ ਬਦਲ ਸਕਦਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਵੱਡੀ ਚੁਣੌਤੀ ਖੜ੍ਹੀ ਹੋਣ ਵਾਲੀ ਹੈ। ਬੇਸ਼ੱਕ ਇਸ ਵੇਲੇ ਵੱਡੀ ਗਿਣਤੀ ਅਕਾਲੀ ਦਲ ਉਨ੍ਹਾਂ ਦੇ ਨਾਲ ਖੜ੍ਹੇ ਹਨ ਪਰ ਪਾਰਟੀ ਤੋਂ ਬਾਗੀ ਹੋਏ ਟਕਸਾਲੀ ਲੀਡਰਾਂ ਦੀਆਂ ਸਰਗਰਮੀਆਂ ਸੁਖਬੀਰ ਬਾਦਲ ਦੇ ਫਿਕਰ ਵਧਾਉਣ ਵਾਲੀਆਂ ਹਨ। ਢੀਂਡਸਾ ਪਰਿਵਾਰ ਦੀ ਬਗਾਵਤ ਤੇ ਦੂਜੇ ਅਕਾਲੀ ਦਲਾਂ ਦੇ ਲੀਡਰਾਂ ਦਾ ਇੱਕ ਮੰਚ 'ਤੇ ਆਉਣਾ, ਸੰਕੇਤ ਦਿੰਦੇ ਹਨ ਕਿ ਪੰਜਾਬ ਦਾ ਸਿਆਸੀ ਦ੍ਰਿਸ਼ ਬਦਲ ਸਕਦਾ ਹੈ। ਅਹਿਮ ਗੱਲ ਹੈ ਕਿ ਟਕਸਾਲੀ ਲੀਡਰਾਂ ਨੇ ਬਗਾਵਤ ਬਾਦਲ ਪਰਿਵਾਰ ਤੇ ਖਾਸਕਰ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਖਿਲਾਫ ਕੀਤੀ ਹੈ। ਇਸ ਲਈ ਉਹ ਅਜੇ ਵੀ ਆਪਣੇ-ਆਪ ਨੂੰ ਅਕਾਲੀ ਮੰਨਦੇ ਹਨ ਤੇ 1920 ਵਿੱਚ ਸਥਾਪਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਹਮਲਾ ਮਾਰ ਰਹੇ ਹਨ। ਜੇਕਰ ਸਾਰੇ ਅਕਾਲੀ ਧੜੇ ਇੱਕਜੁਟ ਹੋ ਜਾਂਦੇ ਹਨ ਤਾਂ ਬਾਦਲ ਪਰਿਵਾਰ ਇਕੱਲਾ ਰਹਿ ਸਕਦਾ ਹੈ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ 1920 ਵਿੱਚ ਸਥਾਪਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਮੁਹਿੰਮ ਵਿੱਢ ਦਿੱਤੀ ਹੈ। ਪਤਾ ਲੱਗਾ ਹੈ ਕਿ ਹੁਣ ਜਲਦੀ ਸ਼੍ਰੋਮਣੀ ਅਕਾਲੀ ਦਲ ਤੋਂ ਨਿਰਾਸ਼ ਤੇ ਨਾਰਾਜ਼ ਅਕਾਲੀਆਂ ਨੂੰ ਇੱਕ ਮੰਚ ’ਤੇ ਲਿਆਉਣ ਲਈ ਯਤਨ ਸ਼ੁਰੂ ਹੋਣਗੇ। ਇਸ ਤਹਿਤ ਜਲਦੀ ਵੱਖ-ਵੱਖ ਅਕਾਲੀ ਦਲਾਂ ਦੇ ਲੀਡਰਾਂ ਦੀ ਮੀਟਿੰਗ ਸੱਦੀ ਜਾਵੇਗੀ। ਇਸ ਵਿੱਚ ਮੁੱਢਲੇ ਪੜਾਅ ’ਤੇ ਤਾਲਮੇਲ ਕਮੇਟੀ ਬਣਾਉਣ ਦੀ ਸੰਭਾਵਨਾ ਹੈ। ਯਾਦ ਰਹੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਦਸੰਬਰ ਮਹੀਨੇ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਇਆ ਗਿਆ ਸੀ। ਇਸ ਮੌਕੇ ਅਕਾਲੀ ਦਲ (ਟਕਸਾਲੀ) ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਬੀਰ ਦਵਿੰਦਰ ਸਿੰਘ ਤੋਂ ਇਲਾਵਾ ਹੋਰ ਅਕਾਲੀ ਦਲਾਂ ਦੇ ਲੀਡਰ ਇਕ ਮੰਚ ’ਤੇ ਪੁੱਜੇ ਸਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੀ ਸ਼ਾਮਲ ਹੋਏ ਸਨ। ਇਨ੍ਹਾਂ ਤੋਂ ਇਲਾਵਾ ਅਕਾਲੀ ਦਲ 1920 ਦੇ ਰਵੀਇੰਦਰ ਸਿੰਘ, ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ, ਬਲਵੰਤ ਸਿੰਘ ਰਾਮੂਵਾਲੀਆ ਸਮੇਤ ਵੱਖ ਵੱਖ ਫੈਡਰੇਸ਼ਨ ਧੜਿਆਂ ਦੇ ਲੀਡਰ ਸ਼ਾਮਲ ਸਨ। ਇਨ੍ਹਾਂ ਆਗੂਆਂ ਨੇ ਇਕ ਮੰਚ ’ਤੇ ਇਕੱਠੇ ਹੁੰਦਿਆਂ ਹੋਰ ਨਿਰਾਸ਼ ਤੇ ਨਾਰਾਜ਼ ਅਕਾਲੀ ਆਗੂਆਂ ਨੂੰ ਵੀ ਇੱਕ ਮੰਚ ’ਤੇ ਇਕੱਠੇ ਹੋਣ ਤੇ ਪੁਰਾਤਨ ਅਕਾਲੀ ਦਲ ਦੀ ਸੁਰਜੀਤੀ ਦਾ ਹੋਕਾ ਦਿੱਤਾ ਸੀ। ਦੱਸ ਦਈਏ ਕਿ ਬੇਅਦਬੀ ਦੀਆਂ ਘਟਨਾਵਾਂ ਤੇ ਹੋਰ ਪੰਥਕ ਮੁੱਦਿਆਂ ਨੂੰ ਲੈ ਕੇ ਸਿੱਖਾਂ ਵਿੱਚ ਬਾਦਲ ਪਰਿਵਾਰ ਖਿਲਾਫ ਹੀ ਰੋਸ ਹੈ। ਜੇਕਰ ਟਕਸਾਲੀ ਲੀਡਰ ਸਿੱਖਾਂ ਲਈ ਵੱਖਰਾ ਮੰਚ ਉਸਾਰਦੇ ਹਨ ਤਾਂ ਬਾਦਲ ਧੜੇ ਦਾ ਕਮਜ਼ੋਰ ਹੋਣ ਲਾਜ਼ਮੀ ਹੈ। ਅਜਿਹੇ ਵਿੱਚ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਚੁਣੌਤੀ ਮਿਲ ਸਕਦੀ ਹੈ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget