ਪੜਚੋਲ ਕਰੋ

'ਆਪ' ਦੇ ਬਾਗੀਆਂ ਨਾਲ ਹੱਥ ਮਿਲਾਉਣਗੇ ਟਕਸਾਲੀ ਅਕਾਲੀ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਬਾਗੀਆਂ ਵੱਲੋਂ ਬਣਾਏ ਗਏ ਪੰਜਾਬ ਡੈਮੋਕ੍ਰੇਟਿਕ ਫਰੰਟ ਨਾਲ ਹੱਥ ਮਿਲਾਉਣ ਲਈ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੀ ਤਿਆਰ ਹੈ। ਨਵੇਂ ਬਣੇ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਪਾਲ ਖਹਿਰਾ ਵੱਲੋਂ ਫਰੰਟ ਵਿੱਚ ਸ਼ਾਮਲ ਹੋਣ ਦੇ ਸੱਦੇ 'ਤੇ ਹਾਂ ਪੱਖੀ ਹੁੰਗਾਰਾ ਭਰਿਆ ਹੈ। ਉਨ੍ਹਾਂ ਕਿਹਾ ਕਿ ਹਮਖਿਆਲੀ ਪਾਰਟੀਆਂ ਨਾਲ ਉਨ੍ਹਾਂ ਦਾ ਗੱਠਜੋੜ ਹੋ ਸਕਦਾ ਹੈ। ਉਹ ਬੈਠ ਕੇ ਇਸ ਮੁੱਦੇ 'ਤੇ ਚਰਚਾ ਕਰ ਸਕਦੇ ਹਨ। ਸੰਭਵ ਹੋਇਆ ਤਾਂ ਇਹ ਫਰੰਟ ਇਕੱਠੇ ਹੋ ਕੇ ਲੋਕ ਸਭਾ ਚੋਣਾਂ ਵੀ ਲੜ ਸਕਦਾ ਹੈ। ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਬ੍ਰਹਮਪੁਰਾ ਨੇ ਇਹ ਵੀ ਆਖਿਆ ਕਿ ਉਨ੍ਹਾਂ ਦੀ ਸੁਖਪਾਲ ਖਹਿਰਾ ਨਾਲ ਮੀਟਿੰਗ ਹੋਈ ਸੀ। ਉਸ ਵੇਲੇ ਟਕਸਾਲੀ ਅਕਾਲੀ ਦਲ ਦਾ ਗਠਨ ਨਹੀਂ ਹੋਇਆ ਸੀ। ਸੁਖਪਾਲ ਖਹਿਰਾ ਨਾਲ ਉਨ੍ਹਾਂ ਦੀ ਪੰਜਾਬ ਦੇ ਭਵਿੱਖ ਸਬੰਧੀ ਵਿਚਾਰ ਚਰਚਾ ਜ਼ਰੂਰ ਹੋਈ ਸੀ। ਬ੍ਰਹਮਪੁਰਾ ਨੇ ਇੱਕ ਹੋਰ ਨਵੀਂ ਗੱਲ ਜੋੜਦਿਆਂ ਕਿਹਾ ਕਿ ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਉਨ੍ਹਾਂ ਨੂੰ ਸੁਖਦੇਵ ਸਿੰਘ ਢੀਂਡਸਾ ਵੀ ਮਿਲੇ ਸਨ। ਢੀਂਡਸਾ ਨੇ ਉਨ੍ਹਾਂ ਨੂੰ ਇਹ ਆਖਿਆ ਸੀ ਕਿ ਉਹ ਉਨ੍ਹਾਂ ਦੇ ਨਾਲ ਹਨ। ਬ੍ਰਹਮਪੁਰਾ ਨੇ ਇੱਕ ਹੋਰ ਗੱਲ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਡੈਮੋਕ੍ਰੇਟਿਕ ਫਰੰਟ ਨਾਲ ਗਠਜੋੜ ਤਾਂ ਕਰ ਸਕਦੀ ਹੈ ਪਰ ਇਹ ਕਿਸੇ ਹੋਰ ਫਰੰਟ ਵਿੱਚ ਸ਼ਾਮਲ ਨਹੀਂ ਹੋ ਸਕਦੀ ਕਿਉਂਕਿ ਉਨ੍ਹਾਂ ਦੀ ਪਾਰਟੀ ਸੌ ਸਾਲ ਪੁਰਾਣੀ ਹੈ ਤੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਬ੍ਰਹਮਪੁਰਾ ਨੇ ਨਾਲ ਹੀ ਆਖਿਆ ਕਿ ਉਨ੍ਹਾਂ ਦੀ ਅਕਾਲੀ ਦਲ ਨਾਲ ਗੱਲ ਪੱਕੇ ਤੌਰ 'ਤੇ ਖ਼ਤਮ ਹੋ ਚੁੱਕੀ ਹੈ। ਹੁਣ ਉਨ੍ਹਾਂ ਨਾਲ ਕੋਈ ਸੁਲ੍ਹਾ ਸਫ਼ਾਈ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਤੇ ਨਾ ਹੀ ਉਨ੍ਹਾਂ ਨੂੰ ਮਨਾਉਣ ਦੀ ਕੋਈ ਗੁੰਜਾਇਸ਼ ਹੈ। ਬ੍ਰਹਮਪੁਰਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਹਾਲੇ ਨਵੀਂ ਹੈ ਤੇ ਕਿੰਨਾ ਸੀਟਾਂ 'ਤੇ ਚੋਣ ਲੜਨੀ ਹੈ, ਇਸ 'ਤੇ ਕਿਸੇ ਵੀ ਕਿਸਮ ਦੀ ਚਰਚਾ ਹਾਲੇ ਨਹੀਂ ਹੋਈ।

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget