ਚੰਡੀਗੜ੍ਹ: ਟਕਸਾਲੀ ਲੀਡਰਾਂ ਦਾ ਮੁੱਖ ਨਿਸ਼ਾਨਾ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਾਉਣਾ ਹੈ। ਇਸ ਲਈ ਅਕਾਲੀ ਦਲ ਤੋਂ ਬਾਹਰ ਹੋਏ ਸੀਨੀਅਰ ਲੀਡਰ ਹੋਰ ਧਿਰਾਂ ਨੂੰ ਇੱਕਜੁੱਟ ਕਰ ਰਹੇ ਹਨ। ਟਕਸਾਲੀ ਲੀਡਰ ਜਾਣਦੇ ਹਨ ਕਿ ਜਿਨ੍ਹਾਂ ਚਿਰ ਸ਼੍ਰੋਮਣੀ ਕਮੇਟੀ ਦੀ ਕਮਾਨ ਉਨ੍ਹਾਂ ਦੇ ਹੱਥ ਨਹੀਂ ਆਉਂਦੀ, ਓਨਾ ਚਿਰ ਉਹ ਪੰਜਾਬ ਦੀ ਸਿਆਸਤ ਵਿੱਚ ਪੈਰ ਨਹੀਂ ਜਮ੍ਹਾਂ ਸਕਦੇ।
ਇਸ ਬਾਰੇ ਅਕਾਲੀ ਦਲ ਤੋਂ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਹਿਲਾ ਨਿਸ਼ਾਨਾ ਬਾਦਲਾਂ ਦੇ ਕਬਜ਼ੇ ਵਿੱਚੋਂ ਸ਼੍ਰੋਮਣੀ ਕਮੇਟੀ ਨੂੰ ਮੁਕਤ ਕਰਵਾਉਣਾ ਹੈ। ਇਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਹਿਲਾਂ ਵਾਲੀ ਮਾਣ-ਮਰਿਆਦਾ ਬਹਾਲ ਕਰਵਾਈ ਜਾ ਸਕਦੀ ਹੈ। ਕਾਂਗਰਸ ਤੇ ਬਾਦਲਾਂ ’ਤੇ ਰਲਗੱਡ ਹੋਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੇ ਬਾਦਲਾਂ ਨੂੰ ਛੱਡ ਕੇ ਕਿਸੇ ਵੀ ਹਮਖ਼ਿਆਲੀ ਧਿਰ ਨਾਲ ਚੋਣ ਗੱਠਜੋੜ ਕੀਤਾ ਜਾ ਸਕਦਾ ਹੈ।
ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਭ੍ਰਿਸ਼ਟਾਚਾਰ ਹੋਣ ਦੇ ਵੀ ਦੋਸ਼ ਲਾਏ ਹਨ। ਉਨ੍ਹਾਂ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਏ ਸਮਾਗਮਾਂ ਦੌਰਾਨ ਲਾਏ ਟੈਂਟ ਵਿਚ ਹੀ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਅਕਾਲੀ ਦਲ 1920 ਇਕੱਠੇ ਹਨ ਤੇ ਸਾਬਕਾ ਵਿਧਾਇਕ ਐੱਚਐੱਸ ਫੂਲਕਾ ਵੀ ਉਨ੍ਹਾਂ ਦੇ ਨਾਲ਼ ਹਨ।
ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਚੋਣਾਂ ਲੜਨਗੇ ਤੇ ਕੈਪਟਨ-ਸੁਖਬੀਰ ‘ਗੱਠਜੋੜ’ ਨੂੰ ਮਾਤ ਦੇਣ ਲਈ ਹਮਖਿਆਲੀ ਧਿਰਾਂ ਨੂੰ ਅਪੀਲ ਕਰਨਗੇ। ਢੀਂਡਸਾ ਨੇ ਭਾਵੇਂ ਭਾਜਪਾ ਤੇ ‘ਆਪ’ ਨਾਲ਼ ਚੋਣ ਸਮਝੌਤਾ ਹੋਣ ਦੀਆਂ ਸੰਭਾਵਨਾਵਾਂ ਨੂੰ ਰੱਦ ਨਹੀਂ ਕੀਤਾ ਪਰ ਉਨ੍ਹਾਂ ਕਿਹਾ ਕਿ ਅਜੇ ਇਨ੍ਹਾਂ ਵਿੱਚੋਂ ਉਨ੍ਹਾਂ ਦੀ ਕਿਸੇ ਨਾਲ਼ ਕੋਈ ਗੱਲਬਾਤ ਨਹੀਂ ਹੋਈ।
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕੰਮ ਸਹੀ ਤਰੀਕੇ ਨਾਲ ਨਹੀਂ ਚੱਲ ਰਿਹਾ। ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਧਾਰਮਿਕ ਪ੍ਰਚਾਰ ਤੇ ਪ੍ਰਸਾਰ ਕਰਨ ਦੀ ਥਾਂ ਅਕਾਲੀ ਦਲ ਬਾਦਲ ਦਾ ਗੁਣਗਾਣ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੇ ਕਬਜ਼ੇ ਵਿਚੋਂ ਛੁਡਵਾਉਣਾ ਚਾਹੁੰਦੇ ਹਨ।
ਟਕਸਾਲੀਆਂ ਦੀ ਸ਼੍ਰੋਮਣੀ ਕਮੇਟੀ 'ਤੇ ਅੱਖ! ਸੁਖਬੀਰ ਬਾਦਲ ਨੂੰ ਘੇਰਨ ਦੀ ਰਣਨੀਤੀ
ਏਬੀਪੀ ਸਾਂਝਾ
Updated at:
17 Feb 2020 12:35 PM (IST)
ਟਕਸਾਲੀ ਲੀਡਰਾਂ ਦਾ ਮੁੱਖ ਨਿਸ਼ਾਨਾ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਾਉਣਾ ਹੈ। ਇਸ ਲਈ ਅਕਾਲੀ ਦਲ ਤੋਂ ਬਾਹਰ ਹੋਏ ਸੀਨੀਅਰ ਲੀਡਰ ਹੋਰ ਧਿਰਾਂ ਨੂੰ ਇੱਕਜੁੱਟ ਕਰ ਰਹੇ ਹਨ। ਟਕਸਾਲੀ ਲੀਡਰ ਜਾਣਦੇ ਹਨ ਕਿ ਜਿਨ੍ਹਾਂ ਚਿਰ ਸ਼੍ਰੋਮਣੀ ਕਮੇਟੀ ਦੀ ਕਮਾਨ ਉਨ੍ਹਾਂ ਦੇ ਹੱਥ ਨਹੀਂ ਆਉਂਦੀ, ਓਨਾ ਚਿਰ ਉਹ ਪੰਜਾਬ ਦੀ ਸਿਆਸਤ ਵਿੱਚ ਪੈਰ ਨਹੀਂ ਜਮ੍ਹਾਂ ਸਕਦੇ।
- - - - - - - - - Advertisement - - - - - - - - -