ਪੜਚੋਲ ਕਰੋ
Advertisement
ਟਕਸਾਲੀਆਂ ਨੇ ਉਜਾਗਰ ਕੀਤੇ ਕਾਂਗਰਸ ਤੇ ਅਕਾਲੀ ਦਲ ਦੇ ਸਮਝੌਤੇ ਦੇ ਭੇਤ
ਅੰਮ੍ਰਿਤਸਰ: ਟਕਸਾਲੀ ਆਗੂਆਂ ਨੇ ਅਕਾਲੀ ਦਲ 'ਤੇ ਕਾਂਗਰਸ ਨਾਲ ਸਮਝੌਤਾ ਹੋਣ ਦੇ ਦੋਸ਼ ਲਾਏ ਹਨ। ਟਕਸਾਲੀ ਦਲ ਦੇ ਮੁਖੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਸ ਸਮਝੌਤੇ ਬਾਬਤ ਸੁਖਬੀਰ ਬਾਦਲ ਨੂੰ ਖੁੱਲ੍ਹੀ ਬਹਿਸ ਕਰਨ ਲਈ ਵੀ ਵੰਗਾਰਿਆ ਹੈ।
ਬ੍ਰਹਮਪੁਰਾ ਦੇ ਨਾਲ ਡਾ. ਰਤਨ ਸਿੰਘ ਅਜਨਾਲਾ, ਮਨਮੋਹਨ ਸਿੰਘ ਸਠਿਆਲਾ ਨੇ ਕੁਝ ਤਸਵੀਰਾਂ ਮੀਡੀਆ ਸਾਹਮਣੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ ਕੈਪਟਨ ਪਰਿਵਾਰ ਤੇ ਬਾਦਲ ਪਰਿਵਾਰ ਵਿਚਾਲੇ ਨੇੜਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਰਿਵਾਰ ਇਕ ਦੂਜੇ ਦੇ ਸਮਾਗਮਾਂ ਵਿੱਚ ਵੀ ਸ਼ਾਮਲ ਹੁੰਦੇ ਹਨ ਤੇ ਇਸੇ ਨੇੜਤਾ ਕਰਕੇ ਹੀ ਬਾਦਲ ਤੇ ਕੈਪਟਨ ਨੇ ਸਿਆਸੀ ਸਮਝੌਤਾ ਕੀਤਾ ਸੀ।
ਉਨ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਟਕਸਾਲੀਆਂ ਨੂੰ ਕਾਂਗਰਸ ਦੀ ‘ਬੀ’ ਟੀਮ ਦੱਸਣ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮੁਖ ਪੇਸ਼ ਹੋ ਸਹੁੰ ਚੁੱਕਣ ਨੂੰ ਤਿਆਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸੁਖਬੀਰ ਸੱਚਾ ਹੈ ਤਾਂ ਉਹ ਆਪਣੇ ਪਰਿਵਾਰ ਸਮੇਤ ਗੁਰੂ ਦੀ ਹਜ਼ੂਰੀ ਵਿੱਚ ਕਹੇ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਸ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਸੌਦੇਬਾਜ਼ੀ ਨਹੀਂ ਸੀ ਹੋਈ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਨੇ ਵਿਗਾੜਿਆ ਮਹਾਂਗੱਠਜੋੜ ਦਾ ਤਵਾਜ਼ਨ, ਕਿੱਧਰ ਜਾਣਗੇ ਟਕਸਾਲੀ ?
ਟਕਸਾਲੀਆਂ ਨੇ ਇਹ ਵੀ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨਾਲ ਵੀ ਵੋਟਾਂ ਦੇ ਮਾਮਲੇ ਨੂੰ ਲੈ ਕੇ ਇਨ੍ਹਾਂ ਦਾ ਸਮਝੌਤਾ ਹੋਇਆ ਸੀ। ਬ੍ਰਹਮਪੁਰਾ ਨੇ ਦਾਅਵਾ ਕੀਤਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ੁਦ ਮੰਨਦੇ ਸਨ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਲੰਬੀ ਅਤੇ ਰਵਨੀਤ ਸਿੰਘ ਬਿੱਟੂ ਜਲਾਲਾਬਾਦ ਤੋਂ ਚੋਣਾਂ ਨਾ ਲੜਦੇ ਤਾਂ ਦੋਵੇਂ ਸੀਟਾਂ ਅਕਾਲੀ ਦਲ ਨੇ ਹਾਰ ਜਾਣੀਆਂ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਉਦੋਂ ਵੀ ਪ੍ਰਕਾਸ਼ ਸਿੰਘ ਬਾਦਲ ਕੋਲ ਇਸ ਦਾ ਵਿਰੋਧ ਕੀਤਾ ਸੀ। ਬ੍ਰਹਮਪੁਰਾ ਨੇ ਸੁਖਬੀਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਮੀਡੀਆ ਸਾਹਮਣੇ ਇਸ ਮਾਮਲੇ 'ਤੇ ਉਸ ਨਾਲ ਬਹਿਸ ਕਰਨ ਨੂੰ ਤਿਆਰ ਹਨ। ਇਸ ਦੇ ਨਾਲ ਹੀ ਉਨ੍ਹਾਂ ਬਿਕਰਮ ਸਿੰਘ ਮਜੀਠੀਆ ’ਤੇ ਵੀ ਗੰਭੀਰ ਦੋਸ਼ ਲਾਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement