ਪੜਚੋਲ ਕਰੋ

ਟਕਸਾਲੀਆਂ ਨੇ ਬਾਦਲਾਂ ਦੇ ਗੜ੍ਹ 'ਚ ਖੇਡਿਆ ਵੱਡਾ ਦਾਅ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਪੰਥਕ ਤੇ ਧਾਰਮਿਕ ਲੀਡਰਾਂ ਦੀ ਹਮਾਇਤ ਲੈਣ ਲਈ ਦੀ ਕਵਾਇਦ ਵਿੱਢੀ ਹੈ। ਟਕਸਾਲੀ ਲੀਡਰਾਂ ਦੀ ਇਸ ਮੁਹਿੰਮ ਨੂੰ ਹੁੰਗਾਰਾ ਵੀ ਮਿਲ ਰਿਹਾ ਹੈ। ਬੁੱਧਵਾਰ ਨੂੰ ਟਕਸਾਲੀ ਲੀਡਰਾਂ ਨੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਨ੍ਹਾਂ ਧਾਰਮਿਕ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਦੋਵੇਂ ਲੀਡਰਾਂ ਦਾ ਮਾਲਵਾ ਤੇ ਖਾਸਕਰ ਬਾਦਲਾਂ ਦੇ ਗੜ੍ਹ ਵਿੱਚ ਵੱਡਾ ਆਧਾਰ ਹੈ। ਸੂਤਰਾਂ ਮੁਤਾਬਕ ਬਠਿੰਡਾ ਵਿੱਚ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਗੁਪਤ ਮੀਟਿੰਗ ਕੀਤੀ। ਇਸ ਵਿੱਚ ਧਾਰਮਿਕ ਤੇ ਸਿਆਸੀ ਰਣਨੀਤੀ ਬਾਰੇ ਚਰਚਾ ਹੋਈ। ਕਰੀਬ ਡੇਢ ਘੰਟਾ ਚੱਲੀ ਮੀਟਿੰਗ ਵਿੱਚ ਟਕਸਾਲੀ ਲੀਡਰ ਨੇ ਜਥੇਦਾਰ ਦਾਦੂਵਾਲ ਤੋਂ ਸਹਿਯੋਗ ਮੰਗਿਆ। ਪਤਾ ਲੱਗਾ ਹੈ ਕਿ ਦਾਦੂਵਾਲ ਨੇ ਸਮਰਥਨ ਦਿੰਦਿਆਂ ਕਿਹਾ ਕਿ ਜੋ ਵੀ ਪੰਜਾਬ ਤੇ ਪੰਥ ਦੇ ਭਲੇ ਲਈ ਲੜੇਗਾ, ਉਨ੍ਹਾਂ ਨਾਲ ਸਹਿਯੋਗ ਕੀਤਾ ਜਾਵੇਗਾ। ਦਾਦੂਵਾਲ ਦਾ ਮਾਲਵਾ ਵਿੱਚ ਚੋਖਾ ਆਧਾਰ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਲੀਡਰਾਂ ਨੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਜਥੇਦਾਰ ਨੰਦਗੜ੍ਹ ਨੇ ਟਕਸਾਲੀ ਲੀਡਰਾਂ ਨੂੰ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਥ ਲਈ ਕੰਮ ਕਰਨ ਵਾਲਿਆਂ ਨਾਲ ਉਹ ਹਮੇਸ਼ਾਂ ਡਟ ਕੇ ਖੜ੍ਹੇ ਹਨ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਧਾਰਮਿਕ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕੋਈ ਸਿਆਸੀ ਫਾਇਦਾ ਨਾ ਹੋਵੇ ਪਰ ਇਸ ਨਾਲ ਧਾਰਮਿਕ ਫਰੰਟ 'ਤੇ ਏਕਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਚੁਣੌਤੀ ਦੇ ਸਕਦਾ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਜੇਕਰ ਸਮੂਹ ਪੰਥਕ ਧੜਿਆਂ ਨੂੰ ਇੱਕਜੁੱਟ ਕਰ ਪਾਉਂਦਾ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਬਾਦਲਾਂ ਨੂੰ ਪਛਾੜ ਸਕਦਾ ਹੈ। ਇਸ ਤੈਅ ਹੈ ਕਿ ਪੰਥਕ ਸਿਆਸਤ 'ਤੇ ਉਸ ਦਾ ਹੀ ਕਬਜ਼ਾ ਰਹਿੰਦਾ ਹੈ ਜਿਸ ਕੋਲ ਸ਼੍ਰੋਮਣੀ ਕਮੇਟੀ ਦੀ ਵਾਗਡੋਰ ਹੋਵੇ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget