ਚੰਡੀਗੜ੍ਹ: ਟਕਸਾਲੀ ਅਕਾਲੀ ਮੁੜ ਬਾਦਲਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ 14 ਦਸੰਬਰ ਨੂੰ ਹੈ। ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰ ਇਸ ਦਿਹਾੜੇ ਮੌਕੇ ਸਮਾਗਮ ਕਰਕੇ ਵੱਡੇ ਐਲਾਨ ਕਰ ਸਕਦੇ ਹਨ। ਮੀਡੀਆ ਵਿੱਚ ਚਰਚਾ ਹੈ ਕਿ ਇਸ ਦਿਨ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਰਲ ਸਕਦੇ ਹਨ। ਇਸ ਦੀ ਚਾਹੇ ਕਿਸੇ ਵੀ ਧਿਰ ਨੇ ਪੁਸ਼ਟੀ ਨਹੀਂ ਕੀਤੀ ਪਰ ਮੁਲਕਾਤਾਂ ਦੇ ਦੌਰ ਤੋਂ ਕੋਈ ਵੀ ਇਨਕਾਰ ਨਹੀਂ ਕਰ ਰਿਹਾ।
ਦਰਅਸਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਨਾਰਾਜ਼ ਤੇ ਨਿਰਾਸ਼ ਅਕਾਲੀ ਲੀਡਰਾਂ ਸਮੇਤ ਹੋਰ ਹਮਖਿਆਲੀ ਪਾਰਟੀਆਂ ਤੇ ਲੀਡਰਾਂ ਨੂੰ ਇੱਕ ਮੰਚ ’ਤੇ ਲਿਆਉਣ ਲਈ ਯਤਨ ਸ਼ੁਰੂ ਕੀਤੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਹਾੜਾ 14 ਦਸੰਬਰ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪਹਿਲੇ ਪੜਾਅ ਵਿੱਚ ਵੱਖ-ਵੱਖ ਲੀਡਰਾਂ ਨੂੰ ਇਸ ਸਮਾਗਮ ਵਿੱਚ ਸੱਦਿਆ ਜਾ ਰਿਹਾ ਹੈ।
ਟਕਸਾਲੀ ਲੀਡਰਾਂ ਵੱਲੋਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਟਕਸਾਲੀਆਂ ਵੱਲੋਂ ਲੋਕ ਇਨਸਾਫ ਪਾਰਟੀ ਦੇ ਬੈਂਸ ਭਰਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਸੱਦਾ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਜਥੇਬੰਦੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਰਦਿਆਂ ਆਖਿਆ ਕਿ ਬੈਂਸ ਭਰਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਵਿੱਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ ਹੈ।
ਟਕਸਾਲੀਆਂ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਵੀ ਸੰਪਰਕ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਬਲਵੰਤ ਸਿੰਘ ਰਾਮੂਵਾਲੀਆ ਤੇ ਸੁਖਪਾਲ ਖਹਿਰਾ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਤੇ ਅਕਾਲੀ ਆਗੂ ਮੇਜਰ ਸਿੰਘ ਉਬੋਕੇ, ਤੁੜ ਪਰਿਵਾਰ, ਲਾਲਪੁਰਾ ਪਰਿਵਾਰ ਸਮੇਤ ਹੋਰ ਅਕਾਲੀ ਆਗੂਆਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕਰਕੇ ਇਸ ਸਮਾਗਮ ਵਿਚ ਸ਼ਮੂਲੀਅਤ ਲਈ ਆਖਿਆ ਜਾਵੇਗਾ।
ਦਰਅਸਲ ਟਕਸਾਲੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤੀਜੀ ਧਿਰ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇਸ ਬਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ 2022 ਦੀਆਂ ਵਿਧਾਨ ਸਭਾ ਚੋਣਾਂ ਹਮਖਿਆਲੀ ਪਾਰਟੀਆਂ ਨਾਲ ਸਾਂਝੇ ਤੌਰ ’ਤੇ ਲੜਨ ਦਾ ਇੱਛੁਕ ਹੈ। ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਜਲਦੀ ਕਰਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਵੀ ਸੰਪਰਕ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਬਾਦਲਾਂ ਨੂੰ ਝਟਕਾ ਦੇਣ ਲਈ ਟਕਸਾਲੀ ਮੁੜ ਤਿਆਰ
ਏਬੀਪੀ ਸਾਂਝਾ
Updated at:
09 Dec 2019 02:55 PM (IST)
ਟਕਸਾਲੀ ਅਕਾਲੀ ਮੁੜ ਬਾਦਲਾਂ ਨੂੰ ਝਟਕਾ ਦੇਣ ਦੀ ਤਿਆਰੀ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ 14 ਦਸੰਬਰ ਨੂੰ ਹੈ। ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰ ਇਸ ਦਿਹਾੜੇ ਮੌਕੇ ਸਮਾਗਮ ਕਰਕੇ ਵੱਡੇ ਐਲਾਨ ਕਰ ਸਕਦੇ ਹਨ। ਮੀਡੀਆ ਵਿੱਚ ਚਰਚਾ ਹੈ ਕਿ ਇਸ ਦਿਨ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਵੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਰਲ ਸਕਦੇ ਹਨ। ਇਸ ਦੀ ਚਾਹੇ ਕਿਸੇ ਵੀ ਧਿਰ ਨੇ ਪੁਸ਼ਟੀ ਨਹੀਂ ਕੀਤੀ ਪਰ ਮੁਲਕਾਤਾਂ ਦੇ ਦੌਰ ਤੋਂ ਕੋਈ ਵੀ ਇਨਕਾਰ ਨਹੀਂ ਕਰ ਰਿਹਾ।
- - - - - - - - - Advertisement - - - - - - - - -