ਉਨ੍ਹਾਂ ਕਿਹਾ ਕਿ ਡਾ. ਗਾਂਧੀ ਦੀ ਅਫੀਮ ਤੇ ਭੁੱਕੀ ਦੀ ਕਾਸ਼ਤ ਨੂੰ ਕਾਨੂੰਨੀ ਬਣਾਉਣ ਮੰਗ 'ਤੇ ਉਨ੍ਹਾਂ ਸਹਿਮਤੀ ਨਹੀਂ ਜਤਾਈ, ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ। ਉਹ ਸਿਰਫ ਡਾ. ਗਾਂਧੀ ਦੀ ਵਿਚਾਰਧਾਰਾ ਤੇ ਪਿਛਲੇ ਰਿਕਾਰਡ ਦੇ ਆਧਾਰ 'ਤੇ ਉਨ੍ਹਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਲਈ ਵੋਟਾਂ ਮੰਗ ਰਹੇ ਹਨ।
ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸੂਬੇ ਵਿੱਚ ਵੱਖ-ਵੱਖ ਸੀਟਾਂ 'ਤੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਗਾਂਧੀ ਨੇ ਲੋਕਾਂ ਦੇ ਭਲੇ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਉਮੀਦਵਾਰਾਂ ਦਾ ਸਮਰਥਨ ਕਰਦੇ ਹਨ ਜੋ 1920 ਵਿੱਚ ਅਕਾਲੀ ਦਲ ਦੇ ਗਠਨ ਵੇਲੇ ਤਿਆਰ ਕੀਤੇ ਸੰਵਿਧਾਨ ਦੀ ਹਮਾਇਤ ਕਰਦੇ ਹਨ। ਇਸ ਤੋਂ ਇਲਾਵਾ ਜਿੱਥੇ ਵੀ ਲੋੜ ਮਹਿਸੂਸ ਹੋਈ, ਉਹ ਕਾਂਗਰਸ ਤੇ ਅਕਾਲੀ ਦਲ ਤੋਂ ਇਲਾਵਾ ਹੋਰ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦਾ ਵੀ ਸਮਰਥਨ ਕਰਨਗੇ।
ਇਸ 'ਤੇ ਡਾ. ਗਾਂਧੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਹਮਾਇਤ ਨਾਲ ਉਨ੍ਹਾਂ ਦੀ ਜਿੱਤ ਪੱਕੀ ਹੋਏਗੀ ਕਿਉਂਕਿ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪਹਿਲਾਂ ਹੀ ਉਨ੍ਹਾਂ ਦੇ ਵਧ ਰਹੇ ਸਮਰਥਨ ਤੋਂ ਡਰ ਰਹੇ ਹਨ।