(Source: ECI/ABP News)
ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਬੇਸਿੱਟਾ, ਕੱਲ੍ਹ ਫਿਰ ਹੋਏਗੀ ਮੀਟਿੰਗ
ਇਸ ਮਗਰੋਂ ਕਿਸਾਨ ਲੀਡਰਾਂ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
![ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਬੇਸਿੱਟਾ, ਕੱਲ੍ਹ ਫਿਰ ਹੋਏਗੀ ਮੀਟਿੰਗ Talks between farmers and the government remain inconclusive, will be resumed tomorrow ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਬੇਸਿੱਟਾ, ਕੱਲ੍ਹ ਫਿਰ ਹੋਏਗੀ ਮੀਟਿੰਗ](https://feeds.abplive.com/onecms/images/uploaded-images/2021/08/22/99d0940e0301f96d04c5fe279502a796_original.png?impolicy=abp_cdn&imwidth=1200&height=675)
ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਤੇ ਪੰਜਾਬ ਸਰਕਾਰ ਦੀ ਮੀਟਿੰਗ ਬੇਸਿੱਟਾ ਰਹੀ ਹੈ। ਇਸ ਮਗਰੋਂ ਕਿਸਾਨ ਲੀਡਰਾਂ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਰੇਲਵੇ ਟ੍ਰੈਕ ਤੇ ਰੋਡ ਜਾਮ ਰਹਿਣਗੇ। ਸੂਤਰਾਂ ਮੁਤਾਬਕ ਗੰਨੇ ਦੇ ਬਕਾਏ ਬਾਰੇ ਸਹਿਮਤੀ ਬਣ ਗਈ ਹੈ ਪਰ ਗੰਨੇ ਦਾ ਭਾਅ ਬਾਰੇ ਰੇੜਕਾ ਬਰਕਰਾਰ ਹੈ। ਇਸ ਲਈ ਕੱਲ੍ਹ ਜਲੰਧਰ ਵਿੱਚ ਮੀਟਿੰਗ ਹੋਏਗੀ।
ਦੱਸ ਦਈਏ ਕਿ ਗੰਨੇ ਦੇ ਭਾਅ ਤੇ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦੇ ਧਰਨੇ ਮਗਰੋਂ ਪੰਜਾਬ ਸਰਕਾਰ ਨਰਮ ਪਈ ਸੀ। ਇਸ ਲਈ ਸਰਕਾਰ ਨੇ ਕਿਸਾਨ ਧਰਨੇ ਨੂੰ ਸਮਾਪਤ ਕਰਾਉਣ ਲਈ ਅੱਜ ਪੰਜਾਬ ਭਵਨ ਵਿੱਚ ਮੀਟਿੰਗ ਸੱਦੀ ਸੀ। ਅੱਜ ਚੰਡੀਗੜ੍ਹ ਵਿੱਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਜੋ ਬੇਸਿੱਟਾ ਰਹੀ।
ਮੀਟਿੰਗ ਬੇਸਿੱਟਾ ਰਹਿਣ ਮਗਰੋਂ ਮਾਮਲਾ ਗਰਮਾ ਸਕਦਾ ਹੈ ਕਿਉਂਕਿ ਕਿਸਾਨ ਲੀਡਰ ਮਨਜੀਤ ਸਿੰਘ ਰਾਏ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੀਟਿੰਗ ਵਿੱਚੋਂ ਕੋਈ ਹੱਲ ਨਾ ਨਿਕਲਿਆ ਤਾਂ 24 ਅਗਸਤ ਨੂੰ ਪੰਜਾਬ ਦੇ ਟੌਲ ਪਲਾਜ਼ਿਆਂ ’ਤੇ ਜਾਮ ਲਾ ਕੇ ਸਮੁੱਚੇ ਸੂਬੇ ਨੂੰ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)