ਚੰਡੀਗੜ੍ਹ: ਮੋਗਾ-ਲੁਧਿਆਣਾ ਰੋਡ ’ਤੇ ਪਿੰਡ ਮਹਿਣਾ ਨਜ਼ਦੀਕ ਤੇਜ਼ਾਬ ਨਾਲ ਭਰਿਆ ਟੈਂਕਰ ਪਲਟ ਗਿਆ। ਹਾਦਸੇ ਵਿੱਚ ਟੈਂਕਰ ਚਾਲਕ ਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਨੇੜੇ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਾਉਣ ਲਈ ਲਿਜਾਇਆ ਗਿਆ ਸੀ ਪਰ ਉਹ ਉੱਥੋਂ ਫਰਾਰ ਹੋ ਗਏ। ਇਸ ਹਾਦਸੇ ਵਿੱਚ ਦੋ ਗਾਵਾਂ ਦੀ ਵੀ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਕਾਰਵਾਈ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਤੇਜ਼ਾਬ ਨਾਲ ਭਰਿਆ ਟੈਂਕਰ ਅੱਜ ਤੜਕੇ ਲੁਧਿਆਣਾ ਤੋਂ ਮੋਗਾ ਜਾ ਰਿਹਾ ਸੀ। ਇਸੇ ਦੌਰਾਨ ਸੜਕ ’ਤੇ ਅਚਾਨਕ ਦੋ ਗਾਵਾਂ ਟੈਂਕਰ ਅੱਗੇ ਆ ਗਈਆਂ। ਗਾਵਾਂ ਨੂੰ ਬਚਾਉਣ ਦੇ ਚੱਕਰ ’ਚ ਟੈਂਕਰ ਚਾਲਕ ਦਾ ਸੰਤੁਲਨ ਵਿਗੜ ਗਿਆ ਤੇ ਤੇਜ਼ਾਬ ਨਾਲ ਭਰਿਆ ਟੈਂਕਰ ਪਲਟ ਗਿਆ।
ਡਰਾਈਵਰ ਜਿਨ੍ਹਾਂ ਗਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ, ਉਹ ਦੋ ਗਾਵਾਂ ਦੀ ਵੀ ਮੌਤ ਹੋ ਗਈ। ਜ਼ਖ਼ਮੀ ਟੈਂਕਰ ਚਾਲਕ ਤੇ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਏ ਸੀ। ਪੁਲਿਸ ਟੈਂਕਰ ਦੇ ਮਾਲਕ ਕੋਲੋਂ ਪੁੱਛਗਿੱਛ ਕਰ ਰਹੀ ਹੈ।