ਪੜਚੋਲ ਕਰੋ
Advertisement
ਗੈਂਗਸਟਰਾਂ ਵੱਲੋਂ ਪੁਲਿਸ 'ਤੇ ਹਮਲਾ, ASI ਗੰਭੀਰ ਜ਼ਖ਼ਮੀ, ਇਕ ਗੈਂਗਸਟਰ ਗ੍ਰਿਫ਼ਤਾਰ
ਪੁਲਿਸ ਵੱਲੋਂ ਮੌਕੇ 'ਤੇ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ। ਦੂਜਾ ਗੈਂਗਸਟਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋਣ 'ਚ ਕਾਮਯਾਬ ਰਿਹਾ।
ਤਰਨ ਤਾਰਨ: ਇੱਥੋਂ ਦੇ ਪਿੰਡ ਪੂਹਲਾ ਵਿਖੇ ਰੇਡ ਕਰਨ ਗਈ ਪੁਲਿਸ 'ਤੇ ਗੈਂਗਸਟਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਥਾਣਾ ਭਿੱਖੀਵਿੰਡ ਦੇ ਏਐੱਸਆਈ ਮਲਕੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਹਾਲਾਂਕਿ ਪੁਲਿਸ ਵੱਲੋਂ ਮੌਕੇ 'ਤੇ ਇਕ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ।
ਦੂਜਾ ਗੈਂਗਸਟਰ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋਣ 'ਚ ਕਾਮਯਾਬ ਰਿਹਾ। ਜ਼ਖ਼ਮੀ ASI ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਰਸ਼ਪਾਲ ਸਿੰਘ ਇੱਕ ਡਰੱਗ ਸਮੱਗਲਰ ਹੈ ਅਤੇ ਕਾਫ਼ੀ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਗ੍ਰਿਫਤਾਰ ਕਰਨ ਗਈ ਪੁਲਿਸ ਪਾਰਟੀ 'ਤੇ ਰਸ਼ਪਾਲ ਸਿੰਘ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਏਐਸਆਈ ਮਲਕੀਤ ਸਿੰਘ ਦੇ ਲੱਤ ਵਿੱਚ ਗੋਲੀ ਲੱਗੀ। ਮਲਕੀਤ ਸਿੰਘ ਨੇ ਬਹਾਦਰੀ ਦਿਖਾਉਂਦਿਆਂ ਗੋਲੀ ਲੱਗਣ ਦੇ ਬਾਵਜੂਦ ਰਸ਼ਪਾਲ ਸਿੰਘ ਨੂੰ ਜੱਫਾ ਮਾਰ ਕੇ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਦੂਸਰਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਵਿੱਚ ਪੁਲਿਸ ਛਾਪੇਮਾਰੀ ਕਰ ਰਹੀ ਹੈ
ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਅਸਤੀਫ਼ਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement