ਦੂਜਾ ਗੈਂਗਸਟਰ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋਣ 'ਚ ਕਾਮਯਾਬ ਰਿਹਾ। ਜ਼ਖ਼ਮੀ ASI ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਰੋਜ਼ਪੁਰ ਰੇਂਜ ਦੇ ਡੀਆਈਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਰਸ਼ਪਾਲ ਸਿੰਘ ਇੱਕ ਡਰੱਗ ਸਮੱਗਲਰ ਹੈ ਅਤੇ ਕਾਫ਼ੀ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਗ੍ਰਿਫਤਾਰ ਕਰਨ ਗਈ ਪੁਲਿਸ ਪਾਰਟੀ 'ਤੇ ਰਸ਼ਪਾਲ ਸਿੰਘ ਨੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਏਐਸਆਈ ਮਲਕੀਤ ਸਿੰਘ ਦੇ ਲੱਤ ਵਿੱਚ ਗੋਲੀ ਲੱਗੀ। ਮਲਕੀਤ ਸਿੰਘ ਨੇ ਬਹਾਦਰੀ ਦਿਖਾਉਂਦਿਆਂ ਗੋਲੀ ਲੱਗਣ ਦੇ ਬਾਵਜੂਦ ਰਸ਼ਪਾਲ ਸਿੰਘ ਨੂੰ ਜੱਫਾ ਮਾਰ ਕੇ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਦੂਸਰਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਵਿੱਚ ਪੁਲਿਸ ਛਾਪੇਮਾਰੀ ਕਰ ਰਹੀ ਹੈ
ਬਲਜੀਤ ਸਿੰਘ ਦਾਦੂਵਾਲ ਨੇ ਦਿੱਤਾ ਅਸਤੀਫ਼ਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ