Taran Taran News : ਤਰਨ ਤਾਰਨ ਦੇ ਪਿੰਡ ਸ਼ੇਰੋਂ ਦੇ ਕੋਲ ਇੱਕ ਪੈਟਰੋਲ ਪੰਪ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ। ਦਿਨ ਦਿਹਾੜੇ ਦੋ ਲੁਟੇਰੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੈਟਰੋਲ ਪੰਪ 'ਤੇ ਆਏ ਅਤੇ ਬੰਦੂਕ ਦੀ ਨੋਕ 'ਤੇ ਕਰਿੰਦਿਆਂ ਅਤੇ ਪਟਰੋਲ ਪੰਪ ਦੇ ਮਾਲਕ ਨੂੰ ਲੁੱਟ ਲਿਆ। ਪਟਰੋਲ ਪੰਪ ਦੇ ਕਰਿੰਦਿਆਂ ਕੋਲੋਂ 10 ਹਜ਼ਾਰ ਦੇ ਕਰੀਬ ਪੈਸਿਆਂ ਦੀ ਲੁੱਟ ਕੀਤੀ।
ਜਿਸ ਤੋਂ ਬਆਦ ਲੁਟੇਰਿਆਂ ਨੇ ਪੈਟਰੋਲ ਦੇ ਦਫਤਰ ਵਿੱਚ ਦਾਖਲ ਹੋ ਕੇ ਮਾਲਕ ਨੂੰ ਨਿਸ਼ਾਨਾ ਬਣਾਇਆ ਅਤੇ ਪਟਰੋਲ ਪੰਪ ਦੇ ਮਾਲਕ ਕੋਲ ਮੌਜੂਦ ਦੋ ਮੋਬਾਇਲ ਫੋਨ ਅਤੇ ਗੱਡੀ ਦੀ ਚਾਬੀ ਲੈ ਕੇ ਫਰਾਰ ਹੋ ਗਏ। ਲੁਟੇਰਿਆਂ ਨੇ ਕੁੱਲ 10 ਹਜ਼ਾਰ ਦੀ ਲੁੱਟ ਕੀਤੀ ਹੈ। ਇਸ ਦੇ ਨਾਲ ਹੀ 4 ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ,ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਭਿਆਨਕ ਸੜਕ ਹਾਦਸਾ, ਕਾਰ ਡੂੰਘੀ ਖੱਡ 'ਚ ਡਿੱਗਣ ਕਾਰਨ 4 ਔਰਤਾਂ ਸਮੇਤ 8 ਦੀ ਮੌਤ
ਇਸ ਮੌਕੇ 'ਤੇ ਪਹੁੰਚੇ ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਪਟਰੋਲ ਪੰਪ ਦੇ ਮਾਲਕ ਕੁਲਦੀਪ ਸਿੰਘ ਅਤੇ ਕਰਿੰਦੇ ਨੇ ਦੱਸਿਆ ਕਿ ਉਹ ਪਟਰੋਲ ਪੰਪ 'ਤੇ ਮੌਜੂਦ ਸੀ ਤਾਂ ਲੁਟੇਰਿਆਂ ਵੱਲੋਂ ਪਟਰੋਲ ਪੰਪ 'ਤੇ ਆ ਲੁੱਟ ਕੀਤੀ ਗਈ ਹੈ ਅਤੇ ਡਰਾਇਆ ਧਮਕਾਇਆ ਗਿਆ।
ਇਹ ਵੀ ਪੜ੍ਹੋ : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ , ਮੁਲਜ਼ਮ ਦਾ ਮਿਲਿਆ 6 ਦਿਨ ਦਾ ਰਿਮਾਂਡ
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।