Punjab News: ਪੰਜਾਬ 'ਚ ਹੁਣ ਖਿਡਾਰੀ ਦਾ ਕਰ'ਤਾ ਕਤਲ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਜਾਣੋ ਮਾਮਲਾ
Taran Tarn News: ਤਰਨਤਾਰਨ ਦੇ ਪਿੰਡ ਠੱਟਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਖੇਡ ਜਗਤ ਵਿੱਚ ਇੱਕ ਵਾਰ ਫਿਰ ਤੋਂ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਵਾਲੀਬਾਲ ਖਿਡਾਰੀ...

Taran Tarn News: ਤਰਨਤਾਰਨ ਦੇ ਪਿੰਡ ਠੱਟਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਖੇਡ ਜਗਤ ਵਿੱਚ ਇੱਕ ਵਾਰ ਫਿਰ ਤੋਂ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਵਾਲੀਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸਦੀ ਹੱਤਿਆ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਰਹਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ 16 ਸਾਲਾ ਵਿਵੇਕਬੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਠੱਟਾ, ਤਰਨਤਾਰਨ ਵਜੋਂ ਹੋਈ ਹੈ। ਮ੍ਰਿਤਕ 11ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਉਸੇ ਪਿੰਡ ਦੇ ਇੱਕ ਨੌਜਵਾਨ ਨਾਲ ਉਸਦੀ ਲੜਾਈ ਹੋਈ ਸੀ।
ਰੰਜਿਸ਼ ਦੇ ਚਲਦਿਆਂ ਕੀਤਾ ਹਮਲਾ
ਦੱਸ ਦੇਈਏ ਕਿ ਇਹ ਹਮਲਾ ਕਿਸੇ ਰੰਜਿਸ਼ ਕਾਰਨ ਉਸ 'ਤੇ ਹਮਲਾ ਕੀਤਾ ਗਿਆ ਜਦੋਂ ਉਹ ਕਿਸੇ ਕੰਮ ਲਈ ਸਰਹਾਲੀ ਦੀ ਅਨਾਜ ਮੰਡੀ ਗਿਆ ਸੀ। ਵਿਵੇਕ ਨੂੰ ਉਸਦੇ ਚਚੇਰੇ ਭਰਾ ਅਤੇ ਹੋਰ ਲੋਕ ਜ਼ਖਮੀ ਹਾਲਤ ਵਿੱਚ ਇਲਾਜ ਲਈ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸਦਾ ਪੋਸਟਮਾਰਟਮ ਅੱਜ ਕੀਤਾ ਜਾਵੇਗਾ। ਇਸਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਵੇਕਬੀਰ ਸਿੰਘ ਸੰਧੂ ਦੀ ਮਾਂ ਸਰਹਾਲੀ ਦੇ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਹੈ, ਜਦੋਂ ਕਿ ਉਸਦਾ ਵੱਡਾ ਭਰਾ ਕੈਨੇਡਾ ਵਿੱਚ ਰਹਿੰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















