ਬਾਜਵਾ ਦਾ ਸਵਾਲ! ਮਨਰੇਗਾ ਫੰਡ 800 ਕਰੋੜ ਰੁਪਏ ਤਾਂ 1000 ਕਰੋੜ ਦਾ ਕਿਵੇਂ ਹੋਇਆ ਘਪਲਾ? ਸੁਖਬੀਰ ਦੇਵੇ ਜਵਾਬ
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਇਲਜ਼ਾਮ ਬੇਬੁਨਿਆਦ ਹਨ। ਪੰਜਾਬ ਵਿੱਚ ਮਨਰੇਗਾ ਦਾ ਕੰਮ ਜ਼ੋਰਾਂ ਸ਼ੋਰਾਂ 'ਤੇ ਚੱਲ ਰਿਹਾ ਹੈ ਇਸ ਲਈ ਬਾਦਲ ਘਬਰਾ ਚੁੱਕੇ ਹਨ। ਸੁਖਬੀਰ ਅਤੇ ਹਰਸਿਮਰਤ ਪੰਜਾਬ 'ਚ ਚੱਲ ਰਹੇ ਮਨਰੇਗਾ ਦੇ ਕੰਮ ਨੂੰ ਰੋਕਣ ਦੇ ਲਈ ਕੇਂਦਰ 'ਚ ਪੂਰਾ ਜ਼ੋਰ ਲਗਾ ਰਹੇ ਹਨ
ਰਾਹੁਲ ਕਾਲਾ ਦੀ ਰਿਪੋਰਟ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਘਪਲੇ ਦੇ ਇਲਜ਼ਾਮਾਂ ਦਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਜਵਾਬ ਦਿੱਤਾ ਹੈ। ਬਾਜਵਾ ਨੇ ਕਿਹਾ ਮਨਰੇਗਾ ਵਿੱਚ ਹਜ਼ਾਰ ਕਰੋੜ ਦਾ ਘਪਲਾ ਕਿਵੇਂ ਹੋ ਸਕਦਾ ਹੈ ਜਦ ਕਿ ਫੰਡ ਅੱਠ ਸੌ ਕਰੋੜ ਰੁਪਏ ਆਏ ਸਨ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਇਲਜ਼ਾਮ ਬੇਬੁਨਿਆਦ ਹਨ। ਪੰਜਾਬ ਵਿੱਚ ਮਨਰੇਗਾ ਦਾ ਕੰਮ ਜ਼ੋਰਾਂ ਸ਼ੋਰਾਂ 'ਤੇ ਚੱਲ ਰਿਹਾ ਹੈ ਇਸ ਲਈ ਬਾਦਲ ਘਬਰਾ ਚੁੱਕੇ ਹਨ। ਸੁਖਬੀਰ ਅਤੇ ਹਰਸਿਮਰਤ ਪੰਜਾਬ 'ਚ ਚੱਲ ਰਹੇ ਮਨਰੇਗਾ ਦੇ ਕੰਮ ਨੂੰ ਰੋਕਣ ਦੇ ਲਈ ਕੇਂਦਰ 'ਚ ਪੂਰਾ ਜ਼ੋਰ ਲਗਾ ਰਹੇ ਹਨ।
ਸੁਖਬੀਰ ਬਾਦਲ ਵਲੋਂ ਕਾਂਗਰਸੀ ਵਿਧਾਇਕਾਂ ਤੇ ਘੁਟਾਲੇ ਦੇ ਇਲਜ਼ਾਮ, ਮਨਰੇਗਾ ਫੰਡਾਂ 'ਚ 1000 ਕਰੋੜ ਰੁਪਏ ਦਾ ਘਪਲਾ
ਬਾਜਵਾ ਨੇ ਸੁਖਬੀਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਹ ਹਜ਼ਾਰ ਕਰੋੜ ਦੇ ਘਪਲੇ ਦਾ ਵੇਰਵਾ ਜਾਰੀ ਕਰੇ। ਉਨ੍ਹਾਂ ਕਿਹਾ ਸੁਖਬੀਰ ਬਾਦਲ ਜਿਹੇ ਜ਼ਿੰਮੇਵਾਰ ਵਿਅਕਤੀ ਨੂੰ ਏਨਾ ਝੂਠ ਨਹੀਂ ਬੋਲਣਾ ਚਾਹੀਦਾ।
ਦਰਅਸਲ ਸੁਖਬੀਰ ਬਾਦਲ ਨੇ ਵੀਰਵਾਰ ਇਲਜ਼ਾਮ ਲਾਏ ਸਨ ਕਿ ਕਾਂਗਰਸ ਦੇ ਵਿਧਾਇਕਾਂ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘੁਟਾਲਾ ਕੀਤਾ ਹੈ ਤੇ ਉਹਨਾਂ ਨੇ ਇਸ ਘੁਟਾਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਸੁਖਬੀਰ ਨੇ ਕਿਹਾ ਸੀ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਗਰੀਬਾਂ ਦੀ ਦਸ਼ਾ ਸੁਧਾਰਨ ਲਈ ਰੱਖੇ ਕੇਂਦਰੀ ਫੰਡਾਂ ਦਾ ਕਾਂਗਰਸੀ ਵਿਧਾਇਕਾਂ ਨੇ ਘੁਟਾਲਾ ਕਰ ਲਿਆ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਕੇਂਦਰੀ ਟੀਮ ਵੱਲੋਂ ਕੀਤੀ ਜਾਂਚ ਨੇ ਪਹਿਲਾਂ ਹੀ ਸੂਬੇ ਦੇ ਦੋ ਜ਼ਿਲ੍ਹਿਆਂ ਵਿਚ ਘੋਰ ਬੇਨਿਯਮੀਆਂ ਫੜੀਆਂ ਹਨ ਅਤੇ ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਅਪੀਲ ਕੀਤੀ ਕਿ ਇਹ ਕੇਸ ਸੀਬੀਆਈ ਹਵਾਲੇ ਕੀਤੇ ਜਾਵੇ ਤਾਂ ਜੋ ਸੂਬੇ ਭਰੇ ਵਿਚ ਮਨਰੇਗਾ ਫੰਡਾਂ ਦੇ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ